ਬਠਿੰਡਾ, 9 ਦਸੰਬਰ (ਪੱਤਰ ਪ੍ਰੇਰਕ)-ਥਾਣਾ ਕੈਂਟ ਪੁਲਿਸ ਵਲੋਂ 2 ਔਰਤਾਂ ਸਮੇਤ ਇਕ ਵਿਅਕਤੀ ਨੂੰ 21 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਦੇ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਕੈਂਟ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਅਨੁਸਾਰ ਉਨ੍ਹਾਂ ਨੇ ਨਗਰ ਸੁਧਾਰ ਟਰੱਸਟ ਮਾਰਕੀਟ ਬਠਿੰਡਾ ਕੋਲ ਬਲਕਰਨ ਸਿੰਘ ਵਾਸੀ ਪਿੰਡ ਭੋਖੜਾ, ਮਨਦੀਪ ਕੌਰ ਵਾਸੀ ਗੋਨਿਆਣਾ ਮੰਡੀ ਅਤੇ ਪਾਰੋ ਕੌਰ ਵਾਸੀ ਢਿੱਲੋਂ ਬਸਤੀ ਬਠਿੰਡਾ ਨੂੰ ਰੋਕ ਕੇ ਤਲਾਸ਼ੀ ਲਈ ਤਾ ਉਨ੍ਹਾਂ ਕੋਲੋਂ 21 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ ਹੈ | ਜਗਸੀਰ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੂੰ ਮੌਕੇ ਤੋਂ ਹੀ ਗਿ੍ਫ਼ਤਾਰ ਕਰਦੇ ਹੋਏ ਥਾਣਾ ਕੈਂਟ 'ਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
21 ਕਿੱਲੋ ਭੱੁਕੀ ਚੂਰਾ ਪੋਸਤ ਸਮੇਤ ਤਿੰਨ ਗਿ੍ਫ਼ਤਾਰ <br/>
ਭੁੱਕੀ ਸਮੇਤ ਕਾਬੂ ਕੀਤੀ ਔਰਤਾਂ ਪੁਲਿਸ ਪਾਰਟੀ ਨਾਲ | <br/>
10-12-2025