ਲਹਿਰਾ ਮੁਹੱਬਤ, 9 ਦਸੰਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਐੱਸ.ਡੀ.ਐੱਮ. ਦਫ਼ਤਰ ਫੂਲ ਦਾ ਸਿੱਖਿਅਕ ਦੌਰਾ ਕੀਤਾ | ਇਸ ਦੌਰੇ ਦਾ ਉਦੇਸ਼ ਪ੍ਰਸ਼ਾਸਨਿਕ ਪ੍ਰਣਾਲੀ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਬਾਰੇ ਵਾਸਤਵਿਕ ਜਾਣਕਾਰੀ ਪ੍ਰਾਪਤ ਕਰਵਾਉਣਾ ਸੀ | ਵਿਦਿਆਰਥੀਆਂ ਨੇ ਰੈਵਿਨਿਊ, ਨਾਗਰਿਕ ਸੁਵਿਧਾਵਾਂ, ਪ੍ਰਮਾਣ ਪੱਤਰ ਤਿਆਰੀ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਵਰਗੇ ਵਿਭਾਗਾਂ ਦੀ ਕੰਮਕਾਜ ਪ੍ਰਣਾਲੀ ਨੂੰ ਨੇੜੇ ਤੋਂ ਸਮਝਿਆ | ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸਨਿਕ ਇਕਾਈਆਂ ਕਿਵੇਂ ਜਨ ਸੇਵਾ ਵਿਚ ਆਪਣਾ ਯੋਗਦਾਨ ਪਾਉਂਦੀਆਂ ਹਨ | ਇਸ ਦੌਰਾਨ ਮੁੱਖ ਆਕਰਸ਼ਣ ਵਿਦਿਆਰਥੀਆਂ ਦਾ ਐਸ.ਡੀ.ਐਮ ਸੁਨੀਲ ਫੋਗਾਟ ਨਾਲ ਕਾਨਫਰੈਂਸ ਰੂਮ ਵਿੱਚ ਹੋਇਆ ਇੰਟਰੈਕਸ਼ਨ ਸੈਸ਼ਨ ਸੀ | ਵਿਦਿਆਰਥੀਆਂ ਨੇ ਪ੍ਰਸ਼ਾਸਨ ਸਰਕਾਰੀ ਸੇਵਾਵਾਂ ਅਤੇ ਨਾਗਰਿਕ ਅਧਿਕਾਰਾਂ ਬਾਰੇ ਆਪਣੇ ਪ੍ਰਸ਼ਨ ਪੁੱਛੇ | ਜਿਸ ਉੱਤੇ ਉਨ੍ਹਾਂ ਨੂੰ ਪ੍ਰੇਰਣਾਦਾਇਕ ਸਲਾਹ ਦਿੱਤੀ | ਸਕੂਲ ਵਾਇਸ ਚੇਅਰਮੈਨ ਅਮਿਤ ਸਰਾਫ਼ ਨੇ ਕਿਹਾ ਕਿ ਇਸ ਤਰ੍ਹਾਂ ਦੇ ਦੌਰਿਆਂ ਨਾਲ ਵਿਦਿਆਰਥੀਆਂ ਵਿਚ ਪ੍ਰਸ਼ਾਸਨਿਕ ਜਾਗਰੂਕਤਾ ਦਾ ਵਿਕਾਸ ਹੁੰਦਾ ਹੈ | ਉਨ੍ਹਾਂ ਨੇ ਐੱਸ.ਡੀ.ਐੱਮ ਅਤੇ ਉਨ੍ਹਾਂ ਦੀ ਟੀਮ ਦਾ ਆਪਣੇ ਰੁਝੇਂਵਿਆਂ ਭਰੇ ਸਮੇਂ ਚੋਂ ਸਮਾਂ ਕੱਢ ਕੇ ਵਿਦਿਆਰਥੀਆਂ ਦੇ ਭਵਿੱਖ ਲਈ ਕੀਤੇ ਸਹਿਯੋਗ ਅਤੇ ਮਾਰਗ ਦਰਸ਼ਨ ਲਈ ਤਹਿ ਦਿਲ ਤੋਂ ਧੰਨਵਾਦ ਕੀਤਾ |