ਬਠਿੰਡਾ, 9 ਦਸੰਬਰ (ਵੀਰਪਾਲ ਸਿੰਘ)-ਬਠਿੰਡਾ ਪਿੁਲਸ ਵਲੋਂ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋੋਂ 30.67 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਨ੍ਹਾਂ ਮਾਮਲਿਆਂ ਵਿਚੋਂ ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹੌਲਦਾਰ ਸੁਖਵੀਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਪਾਰਟੀ ਵਲੋਂ ਭਾਗੂ ਰੋਡ ਪਾਣੀ ਵਾਲੀਆਂ ਡਿੱਗੀਆਂ ਨੇੜਿਓ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਪੰਕਜ ਕੁਮਾਰ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਹਰਜਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਨਗਰ ਬਠਿੰਡਾ ਪਾਸੋਂ ਦੋ ਸ਼ੱਕੀ ਵਿਅਕਤੀਆਂ ਸੋਨੂੰ ਸਿੰਘ ਵਾਸੀ ਪ੍ਰਤਾਪ ਨਗਰ ਬਠਿੰਡਾ ਅਤੇ ਪਿ੍ੰਸ ਸਿੰਘ ਵਾਸੀ ਅਮਰਪੁਰਾ ਬਸਤੀ ਬਠਿੰਡਾ ਨੂੰ 15 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ 'ਤੇ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਤੀਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਤਰਸੇਮ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਸੁਰਖ਼ਪੀਰ ਰੋਡ ਬਠਿੰਡਾ ਪਾਸੋਂ ਸ਼ੱਕੀ ਵਿਅਕਤੀ ਅਮਰਜੀਤ ਸਿੰਘ ਵਾਸੀ ਜੋਗੀ ਨਗਰ ਬਠਿੰਡਾ ਅਤੇ ਅਮਰਪ੍ਰੀਤ ਸਿੰਘ ਵਾਸੀ ਬਠਿੰਡਾ ਨੂੰ 3.4 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਚੌਥੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਮੱਖਣ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਗੁਰੂ ਨਾਨਕ ਨਗਰ ਬਠਿੰਡਾ ਪਾਸੋਂ ਨਵਦੀਪ ਸਿੰਘ ਵਾਸੀ ਨਿਉਰ ਜ਼ਿਲ੍ਹਾ ਬਠਿੰਡਾ ਨੂੰ 2.63 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |