22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਿਹਤ ਵਿਭਾਗ ਦੇ ਆਊਟਸੋਰਸ ਮੁਲਾਜ਼ਮ ਤਨਖ਼ਾਹਾਂ ਨਾ ਮਿਲਣ ਕਰਕੇ 10 ਦਸੰਬਰ ਤੋਂ ਸਿਹਤ ਸੇਵਾਵਾਂ ਕਰਨਗੇ ਬੰਦ <br/>

ਸਿਹਤ ਵਿਭਾਗ ਦੇ ਆਊਟਸੋਰਸ ਮੁਲਾਜ਼ਮ ਤਨਖ਼ਾਹਾਂ ਨਾ ਮਿਲਣ ਕਰਕੇ ਸਿਹਤ ਸੇਵਾਵਾਂ ਬੰਦ ਕਰਨ ਸਬੰਧੀ ਜਾਣਕਾਰੀ ਦੇਣ ਸਮੇਂ | ਤਸਵੀਰ: ਲਵਲੀ<br/> 10-12-2025

ਬਠਿੰਡਾ, 9 ਦਸੰਬਰ (ਅਵਤਾਰ ਸਿੰਘ ਕੈਂਥ)-ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਅÏਲਖ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਦੀ ਸਰਕਾਰ ਦੀਆਂ ਕੰਪਨੀਆਂ ਸਾਡੇ ਕੱਚੇ ਮੁਲਾਜ਼ਮਾਂ ਦੀ ਖ਼ੂਨ ਪਸੀਨੇ ਦੀ ਕਮਾਈ ਪਿਛਲੇ ਮਹੀਨਿਆਂ ਤੋਂ ਹੜੱਪੀ ਬੈਠੇ ਹਨ, ਇਸ ਵੱਲ ਕਿਸੇ ਵੀ ਸਰਕਾਰ ਜਾਂ ਅਧਿਕਾਰੀ ਦਾ ਕੋਈ ਧਿਆਨ ਨਹੀਂ ਹੈ | ਦਸ ਹਜ਼ਾਰ ਦੀ ਨੌਕਰੀ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਮਹੀਨਿਆਂ ਦੀ ਤਨਖ਼ਾਹ ਨਾ ਦੇਣਾ ਬਹੁਤ ਵੱਡੀ ਸ਼ਰਮ ਦੀ ਗੱਲ ਹੈ | ਇਨ੍ਹਾਂ ਮੁਲਾਜ਼ਮਾਂ ਦੇ ਲਈ ਘਰ ਦਾ ਚੁੱਲ੍ਹਾ ਚਲਾਉਣਾ ਵੀ ਹੁਣ ਤਾਂ ਬਹੁਤ ਮੁਸ਼ਕਿਲ ਹੋਇਆ ਪਿਆ ਹੈ | ਆਊਟਸੋਰਸ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਮਿਲਣ ਦੇ ਰੋਸ ਨੂੰ ਜੱਗ-ਜ਼ਾਹਿਰ ਕਰਦਿਆਂ ਦੱਸਿਆ ਕਿ 10 ਦਸੰਬਰ ਦਿਨ ਬੁੱਧਵਾਰ ਤੋਂ ਸਿਹਤ ਸੇਵਾਵਾਂ ਬੰਦ ਕਰਕੇ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ, ਜਿੰਨ੍ਹਾਂ ਸਮਾਂ ਸਾਡੇ ਮੁਲਾਜ਼ਮਾਂ ਦੀਆਂ ਤਨਖ਼ਾਹਾ ਜਾਰੀ ਨਹੀਂ ਹੁੰਦੀਆਂ ਉਨ੍ਹ੍ਹਾਂ ਸਮਾਂ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਚੁੱਪ ਨਹੀਂ ਬੈਠੇਗੀ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਤਨਖ਼ਾਹਾਂ ਜਲਦੀ ਤੋਂ ਜਲਦੀ ਜਾਰੀ ਕੀਤੀਆਂ ਜਾਣ, ਨਹੀਂ ਤਾਂ ਮਜ਼ਬੂਰਨ ਜਥੇਬੰਦੀ ਨੂੰ ਬਾਕੀ ਜ਼ਿਲਿ੍ਹਆਂ ਦਾ ਕੰਮ ਬੰਦ ਕਰਕੇ ਸਿਵਲ ਹਸਪਤਾਲ ਬਠਿੰਡਾ ਵਿਖੇ ਪੰਜਾਬ ਪੱਧਰ ਦਾ ਇਕੱਠ ਕਰਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ |

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਔਖੇ ਸਮੇਂ ਲੋਕਾਂ ਨਾਲ ਖੜਨ ਕਰਕੇ ਅਕਾਲੀ ਉਮੀਦਵਾਰ ਚੋਣਾਂ ਜਿੱਤਣਗੇ-ਦਰਸ਼ਨ ਰਾਮਨਿਵਾਸ <br/>... ਅਗਲੀ ਖ਼ਬਰ ਬਠਿੰਡਾ ਅਪਰਾਧਨਾਮਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 6 ਨਸ਼ਾ ਤਸਕਰ ਕਾਬੂ, 30.67 ਗ੍ਰਾਮ ਹੈਰੋਇਨ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।