ਬਾਲਿਆਂਵਾਲੀ, 9 ਦਸੰਬਰ (ਕੁਲਦੀਪ ਮਤਵਾਲਾ)-ਹਲਕਾ ਮੌੜ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਚੋਣਾਂ ਜਿੱਤਣਗੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸਰਕਲ ਬਾਲਿਆਂਵਾਲੀ ਦੇ ਮੀਤ ਪ੍ਰਧਾਨ ਤੇ ਸੀਨੀਅਰ ਆਗੂ ਦਰਸ਼ਨ ਸਿੰਘ ਮਾਨ ਰਾਮਨਿਵਾਸ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਸੀਂ ਰਾਮਨਿਵਾਸ ਸਮੇਤ ਆਸੇ-ਪਾਸੇ ਦੇ ਪਿੰਡਾਂ 'ਚ ਜਾ ਕੇ ਅਕਾਲੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਾਂ ਅਤੇ ਲੋਕਾਂ 'ਚ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਹਾਂ ਪੱਖੀ ਮਿਲ ਰਹੇ ਤਕੜੇ ਹੁੰਗਾਰੇ ਤੋਂ ਪਤਾ ਲੱਗਦਾ ਹੈ ਕਿ ਅਕਾਲੀ ਦਲ ਦੇ ਸਾਰੇ ਉਮੀਦਵਾਰ ਚੋਣਾਂ ਵੱਡੇ ਫ਼ਰਕ ਨਾਲ ਜਿੱਤਣਗੇ | ਉਨ੍ਹਾਂ ਕਿਹਾ ਕਿ ਲੋਕ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਵਲੋਂ ਔਖੇ ਸਮੇਂ ਲੋਕ ਪੱਖੀ ਲਏ ਫੈਸਲੇ ਸਦਕਾ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਕੈਬਨਿਟ ਮੰਤਰੀ ਹੁੰਦਿਆਂ ਹਲਕਾ ਮੌੜ 'ਚ ਕੀਤੇ ਗਏ ਬੇਸ਼ੁਮਾਰ ਵਿਕਾਸ ਕੰਮਾਂ ਨੂੰ ਮੁੱਖ ਰੱਖਦੇ ਹੋਏ ਵੋਟਰ ਅਕਾਲੀ ਦਲ ਨਾਲ ਜੁੜ ਰਹੇ ਹਨ ਤੇ ਜਿੱਤ ਯਕੀਨੀ ਹੈ |