22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਟਾਰ ਪਲੱਸ ਕਾਨਵੈਂਟ ਸਕੂਲ ਨੇ 714 ਸਕੂਲਾਂ 'ਚੋਂ ਫੈਪ ਨੈਸ਼ਨਲ ਕਲਚਰਲ ਐਵਾਰਡ ਵਿਚ ਪ੍ਰਾਪਤ ਕੀਤਾ ਤੀਜਾ ਸਥਾਨ <br/>

ਨੈਸ਼ਨਲ ਸੱਭਿਆਚਾਰਕ ਪੁਰਸਕਾਰ ਜੇਤੂ ਵਿਦਿਆਰਥੀ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਦੇ ਚੇਅਰਮੈਨ | ਤਸਵੀਰ: ਸਿੰਗਲਾ <br/> 10-12-2025
ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)-ਸਥਾਨਕ ਸਟਾਰ ਪਲੱਸ ਕਾਨਵੈਂਟ ਸਕੂਲ ਨੇ 714 ਸਕੂਲਾਂ ਵਿਚੋਂ ਫੈਪ ਨੈਸ਼ਨਲ ਕਲਚਰਲ ਅਵਾਰਡ ਵਿਚ ਤੀਜਾ ਸਥਾਨ ਹਾਸਲ ਕੀਤਾ ਹੈ | ਦਸਵੀਂ ਜਮਾਤ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ ਪੇਂਟਿੰਗ/ਸਕੈਚਿੰਗ ਦੇ ਖੇਤਰ ਵਿਚ ਆਪਣੀ ਕਲਾ ਦੇ ਜੌਹਰ ਦਿਖਾਉਂਦੇ ਹੋਏ ਤੀਜਾ ਸਥਾਨ ਹਾਸਲ ਕਰਕੇ ਸਕੂਲ ਲਈ ਸਰਬੋਤਮ ਸਕੂਲ ਅਤੇ ਨੈਸ਼ਨਲ ਸੱਭਿਆਚਾਰਕ ਪੁਰਸਕਾਰ ਪ੍ਰਾਪਤ ਕਰਕੇ ਸਕੂਲ ਅਤੇ ਖੇਤਰ ਦਾ ਨਾਂ ਰੌਸ਼ਨ ਕੀਤਾ ਹੈ | ਜਿਸ ਵਿਚ ਪੰਜਾਬ ਦੇ ਕਈ ਸਕੂਲਾਂ ਤੋਂ ਆਏ ਹੋਏ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਪੇਂਟਿੰਗ/ਸਕੈਚਿੰਗ ਮੁਕਾਬਲਾ ਦੀ ਤਿਆਰੀ ਕਲਾ ਅਧਿਆਪਕ ਹਰਦੀਪ ਸਿੰਘ ਨੇ ਕਰਵਾਈ | ਸਕੂਲ ਨੂੰ ਫੈਪ ਵਲੋਂ ਸੱਭਿਆਚਾਰਕ ਪ੍ਰਾਪਤੀ ਸ਼੍ਰੇਣੀ ਵਿਚ ਸਰਬੋਤਮ ਸਕੂਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਪਿ੍ੰਸੀਪਲ ਮੋਨਿਕਾ ਧੀਮਾਨ ਅਤੇ ਸਟਾਫ਼ ਨੂੰ ਸਰਬੋਤਮ ਸਕੂਲ ਅਵਾਰਡ ਦੀ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਤੇਲੂ ਰਾਮ ਲਹਿਰੀ, ਵਿੱਤ ਸਕੱਤਰ ਭੂਸ਼ਣ ਕੁਮਾਰ ਲਹਿਰੀ, ਉਪ ਚੇਅਰਮੈਨ ਰਜਤ ਗਰਗ, ਮੀਤ ਪ੍ਰਧਾਨ ਰਘੂ ਨੰਦਨ ਗਰਗ, ਮੀਤ ਵਿੱਤ ਸਕੱਤਰ ਸ਼ੁਭਮ ਗਰਗ ਅਤੇ ਪਿ੍ੰਸੀਪਲ ਮੋਨਿਕਾ ਧੀਮਾਨ ਅਤੇ ਸਟਾਫ਼ ਵਲੋਂ ਸਕੂਲ ਦੀਆਂ ਪ੍ਰਾਪਤੀਆਂ ਲਈ ਸਾਰਿਆਂ ਨੂੰ ਵਧਾਈ ਦਿੱਤੀ ਗਈ | ਪਿ੍ੰਸੀਪਲ ਮੋਨਿਕਾ ਧੀਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਉਕਤ ਬੱਚਿਆਂ ਦੀ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਹੋਇਆ ਹੈ |

ਪਿਛਲੀ ਖ਼ਬਰ ਬਲਕਾਰ ਸਿੰਘ ਬਰਾੜ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਵਿੰਦਰ ਕੌਰ ਲਈ ਵੋਟਾਂ ਮੰਗੀਆਂ ਕਿਲੀ ਜ਼ੋਨ ਦੇ 10 ਪਿੰਡਾਂ ਵਿਚ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਭਾਈ ਗੁਰਜਿੰਦਰ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਅਕਾਲੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।