ਗੋਨਿਆਣਾ, 9 ਦਸੰਬਰ (ਲਛਮਣ ਦਾਸ ਗਰਗ)-ਐੱਸ.ਐੱਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਵਿਖੇ ਉਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਦੀ ਯੋਗ ਅਗਵਾਈ ਹੇਠ ਏਡਜ਼ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਉਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਏਡਜ਼ ਦਿਵਸ ਤੇ ਨਾਮੁਰਾਦ ਬਿਮਾਰੀ ਤੋਂ ਬਚਣ ਦੇ ਪਹਿਲੂਆਂ 'ਤੇ ਚਾਨਣਾ ਪਾਇਆ | ਉਨ੍ਹਾਂ ਆਪਣੇ ਸ਼ਬਦਾਂ ਵਿਚ ਦੱਸਿਆ ਕਿਵੇਂ ਏਡਜ਼ ਸਾਡੇ ਸਰੀਰ ਦੀਆਂ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਘੱਟ ਕਰਦੀ ਹੈ ਅਤੇ ਵਿਦਿਆਰਥੀਆਂ ਨੂੰ ਏਡਜ਼ ਮੁਕਤ ਸਮਾਜ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਉਪਰੰਤ ਪ੍ਰੋ. ਸੰਦੀਪ ਸਿੰਘ ਨੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਉਨ੍ਹਾਂ ਨੇ ਏਡਜ਼ ਤੇ ਭਾਸ਼ਣ ਦਿੰਦਿਆਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਇਸ ਜਾਣਕਾਰੀ ਨੂੰ ਅੱਗੇ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ | ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਰਿਹਾ | ਕਾਲਜ ਮੈਨੇਜਮੈਂਟ ਦੇ ਪ੍ਰਧਾਨ ਇੰਜ: ਭੂਸ਼ਣ ਕੁਮਾਰ ਜਿੰਦਲ ਅਤੇ ਸਕੱਤਰ ਪ੍ਰਦੀਪ ਮੰਗਲਾ ਨੇ ਵੀ ਕਿਹਾ ਕਿ ਅਜਿਹੇ ਆਯੋਜਨ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹਨ |