22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਾਬਕਾ ਮੰਤਰੀ ਮਲੂਕਾ ਵਲੋਂ ਵੱਖ-ਵੱਖ ਪਿੰਡਾਂ 'ਚ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ <br/>

10-12-2025
ਭਗਤਾ ਭਾਈਕਾ, 9 ਦਸੰਬਰ (ਸੁਖਪਾਲ ਸਿੰਘ ਸੋਨੀ)-ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਅੱਜ ਹਲਕਾ ਰਾਮਪੁਰਾ ਫੂਲ ਦੇ ਪਿੰਡ ਜਲਾਲ, ਸੁਰਜੀਤਪੁਰਾ, ਦਿਆਲਪੁਰਾ ਭਾਈਕਾ, ਗੋਂਸਪੁਰਾ, ਆਦਮਪੁਰਾ, ਕਾਂਗੜ, ਹਾਕਮ ਸਿੰਘਵਾਲਾ ਅਤੇ ਰਾਜਗੜ੍ਹ ਆਦਿ ਪਿੰਡਾਂ 'ਚ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਪਿੰਡ ਜਲਾਲ ਵਿਖ਼ੇ ਸੰਬੋਧਨ ਕਰਦਿਆਂ ਮਲੂਕਾ ਨੇ ਦੋਸ਼ ਲਗਾਏ ਕਿ ਮੁੱਖ ਮੰਤਰੀ ਨੇ ਸੂਬਾ ਹੁਣ ਪੁਲਿਸ ਦੇ ਹਵਾਲੇ ਕਰ ਰੱਖਿਆ ਹੈ | ਪੁਲਿਸ ਵਿਰੋਧੀ ਰਾਜਨੀਤਿਕ ਧਿਰਾਂ ਦੇ ਆਗੂਆਂ ਨਾਲ ਧੱਕਾ ਕਰ ਰਹੀ ਹੈ | ਪੁਲਿਸ ਦੀ ਸ਼ਹਿ 'ਤੇ ਸ਼ਰੇਆਮ ਵਿਰੋਧੀ ਉਮੀਦਵਾਰਾਂ ਦੇ ਕਾਗਜ਼ ਖੋਹੇੇ ਗਏ ਹਨ | ਪੁਲਿਸ ਵਿਧਾਇਕਾਂ ਅਤੇ ਆਪ ਦੇ ਹਲਕਾ ਇੰਚਾਰਜਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੀ ਹੈ | ਮਲੂਕਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਲੋਕ ਸੂਬੇ ਦੀ ਸਰਕਾਰ ਨੂੰ ਸ਼ੀਸ਼ਾ ਵਿਖਾ ਦੇਣਗੇ | ਮਲੂਕਾ ਨੇ ਅਕਾਲੀ ਦਲ ਦੇ ਉਮੀਦਵਾਰਾ ਦੇ ਹੱਕ 'ਚ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਪੰਥ ਤੇ ਪੰਜਾਬ ਦੇ ਹੱਕਾਂ 'ਤੇ ਪਹਿਰਾ ਦੇਣ ਵਾਲੀ ਪਾਰਟੀ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ-ਫੂਸ ਮੰਡੀ ਜ਼ੋਨ ਅਗਲੀ ਖ਼ਬਰ ਵਿਰੋਧੀ ਧਿਰਾਂ ਨੂੰ ਨਾਮਜ਼ਦਗੀ ਪੱਤਰ ਨਾ ਭਰਨ ਦਿੱਤੇ-ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।