ਬਠਿੰਡਾ, 9 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਵਲ ਜੱਜ ਬਲਜਿੰਦਰ ਕੌਰ ਸੀ. ਜੀ. ਐਮ. ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਦੇ ਵਿਰੋਧ 'ਚ ਰੈਲੀ ਪਿ੍ੰਸੀਪਲ ਜਗਤਾਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਪਰਮਜੀਤ ਕੌਰ ਦੀ ਨਿਗਰਾਨੀ ਹੇਠ ਸਕੂਲ ਤੋਂ ਮੁੱਖ ਬਾਜ਼ਾਰ ਤੱਕ ਕੱਢੀ ਗਈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਐੱਨ. ਐੱਸ. ਐੱਸ. ਵਲੰਟੀਅਰ ਸ਼ਾਮਿਲ ਸਨ | ਰੈਲੀ ਤੋਂ ਪਹਿਲਾਂ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਵਿਸ਼ੇਸ਼ ਸ਼ਿਰਕਤ ਕਰਦਿਆਂ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ ਅਤੇ ਚੰਗੇ ਇਨਸਾਨ ਬਣਨ ਅਤੇ ਅਧਿਆਪਕਾਂ, ਮਾਤਾ ਪਿਤਾ ਦਾ ਮਾਣ ਸਨਮਾਨ ਅਤੇ ਦੇਸ਼ ਕੌਮ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿੰ੍ਰਸੀਪਲ ਜਗਤਾਰ ਸਿੰਘ ਬਰਾੜ ਦੁਆਰਾ ਜਸਕਰਨ ਸਿੰਘ ਸਿਵੀਆਂ ਜੀ ਆਇਆ ਕਿਹਾ ਅਤੇ ਵਿਦਿਆਰਥੀਆਂ ਨੂੰ ਨਸ਼ੇ ਵਰਗੀਆਂ ਬੁਰਾਈਆਂ ਤੋਂ ਬੱਚਣ ਲਈ ਸਹੀ ਰਿਸ਼ਤਾ ਚੁਨਣ ਦੇ ਉਪਰਾਲੇ ਦੱਸੇ | ਇਸ ਭਾਸ਼ਣ ਦੌਰਾਨ ਨਰਿੰਦਰਪਾਲ ਕੌਰ, ਸੁਖਪਾਲ ਕੌਰ, ਰਾਜਪਾਲ ਕੌਰ, ਲਾਭ ਸਿੰਘ ਸਿੱਧੂ, ਗੁਰਜੰਟ ਸਿੰਘ, ਕੁਲਵਿੰਦਰ ਜੀਤ ਸਿੰਘ ਬਰਾੜ, ਕੁਲਵਿੰਦਰ ਸਿੰਘ ਡੀ.ਪੀ.ਈ. ਅਤੇ ਸਕੂਲ ਦੇ ਵਿਦਿਆਰਥੀਆਂ ਅਤੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਸ਼ਿਰਕਤ ਕੀਤੀ |