21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੁਖਪਾਲ ਸਿੰਘ ਖਹਿਰਾ ਨੇ ਪੀੜਤ ਪਰਿਵਾਰ ਨੂੰ ਇਕ ਕਰੋੜ ਦੀ ਮਾਲੀ ਮਦਦ ਅਤੇ ਪਤਨੀ ਨੂੰ ਸਰਕਾਰੀ ਨੌਕਰੀ ਦੀ ਕੀਤੀ ਮੰਗ

ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨਰਿੰਦਰਦੀਪ ਸਿੰਘ ਦੀ ਹੋਈ ਮੌਤ 'ਤੇ ਪੀੜਤ ਪਰਿਵਾਰ ਨਾਲ ਮੀਡੀਆ ਦੇ ਰੂਬਰੂ ਹੁੰਦੇ ਹੋਏ | ਤਸਵੀਰਾਂ: ਲਛਮਣ ਦਾਸ ਗਰਗ <br/> 01-06-2025
ਗੋਨਿਆਣਾ, 31 ਮਈ (ਲਛਮਣ ਦਾਸ ਗਰਗ)-ਬੀਤੇ ਕੁਝ ਦਿਨ ਪਹਿਲਾ ਸਥਾਨਕ ਸ਼ਹਿਰ ਦੇ ਨੌਜਵਾਨ ਨਰਿੰਦਰਦੀਪ ਸਿੰਘ ਨੂੰ ਸੀ.ਆਈ.ਏ.-2 ਬਠਿੰਡਾ ਦੀ ਪੁਲਿਸ ਨੇ ਤਸ਼ੱਦਦ ਢਹਾਉਂਦੇ ਹੋਏ ਉਸ ਦਾ ਕਤਲ ਕਰ ਦਿੱਤਾ ਸੀ | ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੀ ਪਹੰੁਚੇ ਸਨ | ਜਿਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰ ਨੂੰ ਇਕ ਕਰੋੜ ਦੀ ਮਾਲੀ ਮਦਦ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਵੇ ਅਤੇ ਮਾਮਲੇ ਦੀ ਨਿਆਇਕ ਜਾਂਚ ਹੋਵੇ, ਸੰਬੰਧਿਤ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਟੇਟ ਬਣ ਚੁੱਕਾ ਹੈ | ਪੁਲਿਸ ਆਪਣੀ ਮਨ ਮਰਜ਼ੀ ਮੁਤਾਬਿਕ ਫ਼ੈਸਲੇ ਲੈ ਕੇ ਧੜਾ-ਧੜ ਆਮ ਬੰਦਿਆਂ 'ਤੇ ਕੇਸ ਪਾ ਕੇ ਅਤੇ ਉਨ੍ਹਾਂ ਨੂੰ ਥਾਣਿਆਂ ਵਿਚ ਲਿਜਾ ਕੇ ਉਨ੍ਹਾਂ ਦਾ ਕਤਲ ਕੀਤਾ ਜਾ ਰਿਹਾ ਹੈ | ਇਹ ਕੋਈ ਇਕ ਮਾਮਲਾ ਨਹੀਂ ਹੈ | ਉਨ੍ਹਾਂ ਪੀੜਤ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਮੈਂ ਤੁਹਾਡੇ ਨਾਲ ਖੜ੍ਹਾ ਹਾਂ ਜਿੱਥੇ ਤੁਹਾਨੂੰ ਮੇਰੀ ਮਦਦ ਦੀ ਜ਼ਰੂਰਤ ਹੋਵੇਗੀ ਮੈਂ ਤੁਹਾਡੇ ਮੋਢੇ ਨਾਲ ਲਾ ਕੇ ਮੋਢਾ ਖੜ੍ਹਾਂਗਾ | ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਉਕਤ ਘਟਨਾ ਦੀ ਨਿਆਇਕ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਕਿ ਇਸ ਕੇਸ ਵਿਚ ਸਬੰਧਿਤ ਹਰ ਇਕ ਲੋੜੀ ਦੇ ਅਫ਼ਸਰ ਖਿਲਾਫ ਕੇਸ ਦਰਜ ਹੋਵੇ | ਉਨ੍ਹਾਂ ਕਿਹਾ ਅੱਜ 31 ਮਈ ਹੈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਮੁਖੀ ਨੇ ਐਲਾਨ ਕੀਤਾ ਸੀ ਕਿ ਅਸੀਂ 31 ਮਈ ਤੱਕ ਸੂਬੇ ਵਿਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਖ਼ਤਮ ਕਰ ਦੇਵਾਂਗੇ ਪਰ ਅਜਿਹਾ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਪਿੰਡ ਰੋੜੀ ਕਪੂਰਾ ਵਿਖੇ ਅੱਜ ਵੀ ਇਕ ਨੌਜਵਾਨ ਨਸ਼ੇ ਦੀ ਓਵਰਡੋਜ ਕਾਰਨ ਆਪਣੀ ਜਾਨ ਤੋਂ ਹੱਥ ਧੋ ਬੈਠਾ ਹੈ ਅਜਿਹੇ ਹੀ ਅਨੇਕਾਂ ਕੇਸ ਰੋਜ਼ਾਨਾ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੀ ਮੌਤ ਨਸ਼ੇ ਦੀ ਓਵਰਡੋਜ ਨਾਲ ਹੋ ਰਹੀ ਹੈ | ਸਰਕਾਰ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ ਇਸ ਸਮੇਂ ਸਾਰੀਆਂ ਵਿਰੋਧੀਆਂ ਧਿਰਾਂ ਦੇ ਆਗੂ ਵੀ ਸਹਿਮੇ ਸਹਿਮੇ ਮਹਿਸੂਸ ਕਰ ਰਹੇ ਹਨ ਕਿਉਂਕਿ ਪੁਲਿਸ ਉਨ੍ਹਾਂ ਦੇ ਖਿਲਾਫ ਵੀ ਨਜਾਇਜ਼ ਤੌਰ 'ਤੇ ਕਾਰਵਾਈਆਂ ਕਰ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਇਸ ਕੇਸ ਵਿਚ ਜੋ ਪੁਲਿਸ ਨੇ ਕਤਲ ਕੀਤਾ ਹੈ ਇਸ ਦੀ ਧਾਰਾ ਆਮ ਜਿਹੀ ਲਗਾ ਦਿੱਤੀ ਹੈ ਤਾਂ ਜੋ ਕਿ ਆਪਣੀ ਪੁਲਿਸ ਮੁਲਾਜ਼ਮਾਂ ਨੂੰ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਜਾਵੇ ਅਤੇ ਗਿ੍ਫ਼ਤਾਰੀਆਂ ਕੀਤੀਆਂ ਜਾਣ ਤੇ ਮਿ੍ਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ ਇਕ ਕਰੋੜ ਰੁਪਏ ਦੀ ਮਾਲੀ ਮਦਦ ਕੀਤੀ ਜਾਵੇ | ਇਸ ਮੌਕੇ ਉਨ੍ਹਾਂ ਦੇ ਨਾਲ ਟਹਿਲ ਸਿੰਘ ਸੰਧੂ ਸੀਨੀਅਰ ਕਾਂਗਰਸੀ ਆਗੂ, ਗੁਰਪ੍ਰੀਤ ਸਿੰਘ ਗਿੱਲਪੱਤੀ, ਨਰੰਜਣ ਸਿੰਘ ਜੀਦਾ, ਗੁਰਪਿਆਰ ਸਿੰਘ ਗੰਗਾਂ, ਹਰਦੀਪ ਸਿੰਘ ਗੋਨੀ ਸਰਾਂ, ਚਰਨਜੀਤ ਸਿੰਘ ਸਮੇਤ ਅਨੇਕਾਂ ਵਰਕਰ ਨਾਲ ਸਨ |
ਪਿਛਲੀ ਖ਼ਬਰ ਵੱਖ-ਵੱਖ ਥਾੲੀਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਹਫ਼ਤੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨੰਨੂ ਦੇ ਕਥਿਤ ਕਾਤਲਾਂ ਨੂੰ ਗਿ੍ਫ਼ਤਾਰ ਨਹੀਂ ਕਰ ਸਕੀ ਬਠਿੰਡਾ ਪੁਲਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।