22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਿਹਤ ਵਿਭਾਗ ਨੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਅਜੀਤ ਡੈਸਕ 01-06-2025
ਰਾਮਪੁਰਾ ਫੂਲ, 31 ਮਈ (ਹੇਮੰਤ ਕੁਮਾਰ ਸ਼ਰਮਾ)- ਸਿਵਲ ਸਰਜਨ ਬਠਿੰਡਾ, ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਊਸ਼ਾ ਗੋਇਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸ਼ੈਲੀ ਅਰੋੜਾ ਬਲਾਕ ਬਾਲਿਆਂਵਾਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਰਵਿੰਦਰ ਸਿੰਘ ਏ.ਐਮ.ਓ ਸਿਵਲ ਸਰਜਨ ਦਫ਼ਤਰ ਬਠਿੰਡਾ ਦੀ ਅਗਵਾਈ ਹੇਠ ਅਤੇ ਜਗਤਾਰ ਸਿੰਘ ਬਲਾਕ ਐਜੂਕੇਟਰ ਬਲਾਕ ਬਾਲਿਆਂਵਾਲੀ ਦੇ ਸਹਿਯੋਗ ਨਾਲ ਸੈਕਟਰ ਰਾਮਪੁਰਾ 'ਚ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ¢ ਇਸ ਮÏਕੇ ਸਿਹਤ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਵਿਚ ਹਰੇਕ ਸਾਲ 31 ਮਈ ਨੂੰ ਤੰਬਾਕੂ ਦਿਵਸ ਵਜੋਂ ਮਨਾਇਆ ਜਾਂਦਾ ਹੈ¢ ਇਸ ਮÏਕੇ ਉਨ੍ਹਾਂ ਦੱਸਿਆ ਕਿ ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਕ ਹੈ | ਬੀੜੀ, ਸਿਗਰਟ ਅਤੇ ਗੁਟਖਾ ਆਦਿ ਦਾ ਸੇਵਨ ਕਈ ਬਿਮਾਰੀਆਂ ਦਾ ਖ਼ਤਰਾ ਵਧਾ ਦਿੰਦਾ ਹੈ¢ ਇਸ ਤੋਂ ਇਲਾਵਾ ਤੰਬਾਕੂ ਦੀ ਵਰਤੋਂ ਨਾਲ ਕੈਂਸਰ ਜਾਂ ਫੇਫੜਿਆਂ ਦੀ ਬਿਮਾਰੀ ਵੀ ਹੋ ਸਕਦੀ ਹੈ¢ ਅਜਿਹੀ ਸਥਿਤੀ ਵਿਚ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਹਰ ਸਾਲ ਵਿਸ਼ਵ ਤੰਬਾਕੂ ਰਹਿਤ ਦਿਹਾੜਾ ਮਨਾਇਆ ਜਾਂਦਾ ਹੈ¢ ਵਿਸ਼ਵ ਤੰਬਾਕੂ ਰਹਿਤ ਦਿਹਾੜਾ ਮਨਾਉਣ ਦੀ ਲੋੜ ਕਦੋਂ ਅਤੇ ਕਿਉਂ ਮਹਿਸੂਸ ਹੋਈ, ਇਸ ਦਿਨ ਦੀ ਮਹੱਤਤਾ ਆਦਿ ਬਾਰੇ ਜਾਣ ਕੇ ਹੋਰਨਾਂ ਨੂੰ ਵੀ ਜਾਗਰੂਕ ਕੀਤਾ ਜਾ ਸਕਦਾ ਹੈ¢ ਇਸ ਮੌਕੇ ਸੈਕਟਰ ਰਾਮਪੁਰਾ ਦੇ ਪਿੰਡ ਰਾਮਪੁਰਾ ਅਤੇ ਪਿੱਥੋ ਵਿਚ ਤੰਬਾਕੂ ਵਿਰੋਧੀ ਜਾਗਰੂਕ ਕੀਤਾ ਗਿਆ¢ਇਸ ਮੌਕੇ ਪਰਮਿੰਦਰ ਪਾਲ ਸਿੰਘ, ਸਤੀਸ਼ ਕੁਮਾਰ ਅਤੇ ਵਿਕਰਮ ਸਿੰਘ ਪੰਚਾਇਤ ਮੈਂਬਰ ਅਮਨਦੀਪ ਸਿੰਘ, ਪਿ੍ੰਸੀਪਲ ਜਸਵੀਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ¢
ਪਿਛਲੀ ਖ਼ਬਰ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਕਾਂਗਰਸ ਸ਼ਾਨਦਾਰ ਢੰਗ ਨਾਲ ਜਿੱਤੇਗੀ-ਹਰਪਾਲ ਸੋਨੰੂ ਅਗਲੀ ਖ਼ਬਰ ਨਗਰ ਮਹਿਰਾਜ ਦੇ ਕੋਠੇ ਰੱਥੜੀਆਂ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਸਾਂਝੇ ਰਸਤਿਆਂ ਦੀ ਕਰਵਾਈ ਨਿਸ਼ਾਨਦੇਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।