25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਰਾਜ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ- ਅਰਸ਼ੀ

ਅਜੀਤ ਡੈਸਕ 01-09-2025
ਮਾਨਸਾ, 31 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਇਹ ਦੋਸ਼ ਸੀ.ਪੀ.ਆਈ. ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ, ਪਾਰਟੀ ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਲਗਾਉਂਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਰਾਜ 'ਚ ਅਗਾਊਾ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਰਕੇ ਸਥਿਤੀ ਬਦ ਤੋਂ ਬਦਤਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਨਹਿਰਾਂ, ਸੇਮ ਨਾਲਿਆਂ ਦੀ ਸਫ਼ਾਈ ਨਾ ਕਰਵਾਉਣ ਕਰਕੇ ਥਾਂ-ਥਾਂ ਤੋਂ ਸੇਮ ਨਾਲੇ ਅਤੇ ਰਜਬਾਹੇ ਟੁੱਟ ਰਹੇ ਹਨ ਜਦਕਿ ਇਹ ਵੱਖਰੀ ਗੱਲ ਹੈ ਕਿ ਇਸ ਕਾਰਜ ਲਈ ਆਏ ਫੰਡਾਂ 'ਚ ਵੀ ਵੱਡੀ ਘਪਲੇਬਾਜ਼ੀ ਕੀਤੀ ਗਈ ਹੈ ਕਿਉਂਕਿ ਕਾਗਜਾਂ 'ਚ ਤਾਂ ਸਫ਼ਾਈ ਹੋਈ ਹੈ | ਖੱਬੇ ਪੱਖੀ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਨਲਾਇਕੀ ਕਾਰਨ ਲੱਖਾਂ ਏਕੜ ਫ਼ਸਲ ਤਬਾਹ ਹੋ ਗਈ ਹੈ | ਕਈ ਦਰਜਨ ਲੋਕ ਅਤੇ ਵੱਡੀ ਗਿਣਤੀ 'ਚ ਜਾਨਵਰ ਮੌਤ ਦੇ ਮੂੰਹ ਜਾ ਚੁੱਕੇ ਹਨ ਅਤੇ ਪਿੰਡਾਂ ਦੇ ਪਿੰਡ ਉੱਜੜ ਗਏ ਹਨ | ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਜਿੱਥੇ ਫੰਡਾਂ 'ਚ ਹੋਈ ਘਪਲੇਬਾਜ਼ੀ ਨੂੰ ਉਜਾਗਰ ਕਰਕੇ ਸਬੰਧਿਤ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਉੱਥੇ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਸਾਰੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ |

ਪਿਛਲੀ ਖ਼ਬਰ ਪੱਕੇ ਨਾ ਕਰਨ 'ਤੇ ਨਗਰ ਪੰਚਾਇਤ ਬੋਹਾ ਦੇ ਸਫ਼ਾਈ ਸੇਵਕਾਂ ਦਾ ਧਰਨਾ 10ਵੇਂ ਦਿਨ 'ਚ ਦਾਖਲ <br/> ਅਗਲੀ ਖ਼ਬਰ ਤੇਜ ਮੀਂਹ ਕਾਰਨ ਪੈਲੇਸ ਦੀ ਚਾਰਦੀਵਾਰੀ ਕੰਧ ਡਿੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।