24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਹੜ੍ਹ ਪੀੜਤਾਂ ਲਈ 1.5 ਕਰੋੜ ਰੁਪਏ ਦੀ ਰਾਸ਼ੀ ਜਾਰੀ <br/>

ਅਜੀਤ ਡੈਸਕ 01-09-2025
ਬਾਲਿਆਂਵਾਲੀ, 31 ਅਗਸਤ (ਕੁਲਦੀਪ ਮਤਵਾਲਾ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਰਿਵਾਰਾਂ ਲਈ 1.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ | ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮਾਲਵਾ ਜੋਨ ਦੇ ਪ੍ਰਧਾਨ ਪ੍ਰੋ. ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਜਦੋਂ ਵੀ ਕਦੇ ਪੰਜਾਬ ਅਤੇ ਪੰਜਾਬੀਆਂ ਤੇ ਔਖਾ ਸਮਾਂ ਆਇਆ ਤਾਂਡਾ. ਐਸ.ਪੀ. ਸਿੰਘ ਓਬਰਾਏ ਪੰਜਾਬੀਆਂ ਨਾਲ ਖੜ੍ਹੇ ਹਨ | ਇਸ ਵਾਰ ਪੰਜਾਬ ਜਦੋਂ ਹੜ੍ਹਾਂ ਦੀ ਲਪੇਟ 'ਚ ਆਇਆ ਤਾਂ ਡਾ. ਐਸ.ਪੀ. ਸਿੰਘ ਓਬਰਾਏ ਨੇ ਤੁਰੰਤ 1.5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਕੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਕਮਾਂਡ ਹੇਠ ਪੰਜਾਬ ਦੀਆਂ ਸਾਰੀਆਂ ਇਕਾਈਆਂ ਨੂੰ ਹੜ੍ਹ ਪੀੜਤਾਂ ਦੀ ਸੇਵਾ ਲਈ ਲਗਾ ਦਿੱਤਾ | ਵੱਖ-ਵੱਖ ਥਾਵਾਂ ਤੋਂ ਰਾਹਤ ਸਮੱਗਰੀ, ਜਿਸ ਚ ਪਸ਼ੂਆਂ ਦਾ ਚਾਰਾ, ਰਾਸ਼ਨ ਕਿੱਟਾਂ, ਮੱਛਰਦਾਨੀਆਂ, ਕੰਬਲ, ਤਰਪਾਲਾਂ, ਸਾਫ਼ ਪਾਣੀ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਖ਼ਰੀਦ ਕੇ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ 'ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਰਾਹੀ ਲੋੜੀਂਦੀ ਦਾ ਸਾਮਾਨ ਪਹੁੰਚਾਇਆ ਜਾ ਰਿਹਾ ਹੈ | ਵੱਖ-ਵੱਖ ਜ਼ਿਲਿ੍ਹਆਂ ਦੇ ਡੀ.ਸੀ. ਸਾਹਿਬਾਨਾਂ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਰਾਹਤ ਸਮੱਗਰੀ ਲਈ ਭੇਜੇ ਬੇਨਤੀ-ਪੱਤਰਾਂ ਮੁਤਾਬਿਕ ਸਹਾਇਤਾ ਸਮੱਗਰੀ ਪਹੁੰਚਾਈ ਜਾ ਰਹੀ ਹੈ | ਸਾਰੇ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਟੀਮਾਂ 24 ਘੰਟੇ ਸੇਵਾ ਵਿਚ ਤਾਇਨਾਤ ਹਨ |


ਪਿਛਲੀ ਖ਼ਬਰ ਮੀਂਹ ਨਾਲ ਮਕਾਨ ਦੀ ਛੱਤ ਡਿੱਗੀ ਅਗਲੀ ਖ਼ਬਰ ਵੈਲਸ਼ ਐਜੂਕੇਸ਼ਨ, ਗਾਰਡਨ ਸਿਟੀ, ਦੀਪ ਸਿੱਧੂ ਤੇ ਜਰਮਨ ਕਲੱਬ ਦੀਆਂ ਟੀਮਾਂ ਸੈਮੀਫਾਈਨਲ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।