ਹਿੰਦੂ ਐਜੂਕੇਸ਼ਨਲ ਸੁਸਾਇਟੀ ਰਾਮਾਂ ਮੰਡੀ ਦੀਆਂ ਚੋਣਾਂ 14 ਨੂੰ
ਅਜੀਤ ਡੈਸਕ
01-09-2025
ਹੈਰੋਇਨ ਸਮੇਤ ਇਕ ਗਿ੍ਫ਼ਤਾਰ
ਰਾਮਾਂ ਮੰਡੀ, 31 ਅਗਸਤ (ਤਰਸੇਮ ਸਿੰਗਲਾ)- ਰਾਮਾਂ ਥਾਣੇ ਦੇ ਏ.ਐਸ.ਆਈ. ਗਿਆਨ ਚੰਦ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਨੀਵਾਰ ਨੂੰ ਪਿੰਡ ਫੁਲੋਖਾਰੀ ਦੀ ਹੱਦ ਤੋਂ ਬੰਟੀ ਸਿੰਘ ਵਾਸੀ ਪਿੰਡ ਗਿਆਨਾ ਨੂੰ ਗਿ੍ਫ਼ਤਾਰ ਕਰਕੇ ਮੌਕੇ 'ਤੇ ਉਸ ਦੇ ਕਬਜ਼ੇ ਵਿਚੋਂ 8.30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਥਾਣਾ ਮੁਖੀ ਬੇਅੰਤ ਸਿੰਘ ਨੇ ਦੱਸਿਆ ਕਿ ਉਕਤ ਬੰਟੀ ਸਿੰਘ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ |