23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਗੁ: ਸ਼ਹੀਦ ਭਾਈ ਮਤੀ ਦਾਸ ਦੀਆਂ ਸੰਗਤਾਂ ਬੱਸਾਂ ਰਾਹੀਂ ਧਾਰਮਿਕ ਯਾਤਰਾ ਲਈ ਰਵਾਨਾ <br/>

ਅਜੀਤ ਡੈਸਕ 01-09-2025
ਬਠਿੰਡਾ, 31 ਅਗਸਤ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਦੀਆਂ 350 (ਪ੍ਰਾਣੀ) ਸੰਗਤਾਂ ਦਾ ਇਕ ਜਥਾ ਧਾਰਮਿਕ ਯਾਤਰਾ ਧਮਧਾਨ ਸਾਹਿਬ ਲਈ ਰਵਾਨਾ ਹੋਇਆ | ਜਿਸ ਨੂੰ ਰਵਾਨਾ ਕਰਨ ਮੌਕੇ ਧਾਰਮਿਕ ਸ਼ਖ਼ਸੀਅਤ ਬਾਬਾ ਹਜ਼ੂਰਾ ਸਿੰਘ ਖਿਆਲੀ ਵਾਲਾ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮੈਂਬਰ ਅਤੇ ਸੰਗਤਾਂ 5 ਬੱਸਾਂ ਅਤੇ 10 ਕਾਰਾਂ ਦਾ ਕਾਫ਼ਲਾ ਰਵਾਨਾ ਹੋਇਆ, ਇੱਥੇ ਜ਼ਿਕਰਯੋਗ ਹੈ ਕਿ ਨਗਰ ਦੀਆਂ ਸੰਗਤਾਂ ਪਿਛਲੇ 2003 ਤੋਂ ਸਰਕਾਰੀ ਹਸਪਤਾਲ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਲਈ ਨਿਸ਼ਕਾਮ ਲੰਗਰ ਬਣਾਉਣ ਦੀ ਸੇਵਾ ਕਰਦਾ ਆ ਰਿਹਾ ਹੈ | ਧਮਧਾਨ ਸਾਹਿਬ ਦੀ ਯਾਤਰਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਗਈਆਂ, ਹਜ਼ੂਰਾ ਸਿੰਘ ਖਿਆਲੀ ਵਾਲਾ ਅਤੇ ਗੁਰੂ ਸਾਹਿਬ ਦੇ ਮੁੱਖ ਵਜੀਰ ਭਾਈ ਨਵਜੋਤ ਸਿੰਘ ਗੁਲਾਬਗੜ੍ਹ ਨੇ ਧਮਧਾਨ ਸਾਹਿਬ ਦੇ ਇਤਿਹਾਸ ਬਾਰੇ ਦੱਸਿਆ ਕਿ ਧਮਧਾਨ ਸਾਹਿਬ ਦੀ ਯਾਤਰਾ ਦਾ ਫਲ ਸ੍ਰੀ ਹਜ਼ੂਰ ਸਾਹਿਬ ਯਾਤਰਾ ਕਰਨ ਤੋਂ ਪਹਿਲਾ ਕਰਨ ਨਾਲ ਮਿਲਣ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ |

ਪਿਛਲੀ ਖ਼ਬਰ ਚੇਅਰਮੈਨ ਮਲੂਕਾ ਵਲੋਂ ਸਰਕਾਰ ਨੂੰ ਬੀਬੀਆਂ ਨੂੰ ਦੇਣ ਵਾਲਾ ਹਜ਼ਾਰ ਰੁਪਏ ਹੜ੍ਹ ਪੀੜਤਾਂ ਨੂੰ ਦੇਣ ਦੀ ਅਪੀਲ <br/> ਅਗਲੀ ਖ਼ਬਰ ਹਿੰਦੂ ਐਜੂਕੇਸ਼ਨਲ ਸੁਸਾਇਟੀ ਰਾਮਾਂ ਮੰਡੀ ਦੀਆਂ ਚੋਣਾਂ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।