16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਡਾ. ਹੋਮਜ਼ ਅਕੈਡਮੀ ਜੀਦਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

ਅਜੀਤ ਡੈਸਕ 25-09-2025
ਗੋਨਿਆਣਾ, 24 ਸਤੰਬਰ (ਗਰਗ)- ਡਾ. ਹੋਮਜ਼ ਅਕੈਡਮੀ, ਜੀਦਾ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਡਾ. ਜਗਜੀਤ ਸਿੰਘ ਧੂਰੀ (ਆਪਣਾ ਪੰਜਾਬ ਫਾਊਾਡੇਸ਼ਨ ਦੇ ਫਾਊਾਡਰ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਦੇ ਪ੍ਰਧਾਨ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬੀ ਦਿਵਸ ਨੂੰ ਸਮਰਪਿਤ ਅਸੈਂਬਲੀ ਕਰਵਾਈ ਗਈ | ਨਰਸਰੀ ਦੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਸਕੂਲ ਆਏ | ਵਿਦਿਆਰਥੀਆਂ ਵਲੋਂ ਗੁਰਮੁਖੀ ਲਿਪੀ ਵਿਚ ਕਹਾਣੀ ਲੇਖਨ, ਸਲੋਗਨ ਅਤੇ ਪੋਸਟਰ ਤਿਆਰ ਕੀਤੇ ਗਏ | ਪੰਜਾਬੀ ਅਧਿਆਪਕਾ ਮੈਡਮ ਰਮਨਪਾਲ ਕੌਰ ਵਲੋਂ ਸਟੇਜ ਦਾ ਸੰਚਾਲਨ ਕਰਦੇ ਹੋਏ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਭਾਸ਼ਣ ਦਿੱਤਾ ਗਿਆ | ਪਿੰ੍ਰਸੀਪਲ ਸ੍ਰੀਮਤੀ ਕਾਜਲ ਗਲਹੋਤਰਾ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਬੋਲਣ ਅਤੇ ਮਾਂ ਬੋਲੀ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਸ਼ੇਖ ਫਰੀਦ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਸਾਲਾਨਾ ਭੰਡਾਰਾ ਅੱਜ-ਰਾਸ਼ਨ ਦਾ ਭਰਿਆ ਟਰੱਕ ਰਵਾਨਾ ਕੀਤਾ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਵਿਖੇ ਕੌਮੀ ਸੇਵਾ ਯੋਜਨਾ ਸਥਾਪਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।