16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੇਅਰ ਮਹਿਤਾ ਨਾਲ ਮੁਲਾਕਾਤ ਉਪਰੰਤ ਦੁਕਾਨਦਾਰਾਂ ਨੇ ਖ਼ਤਮ ਕੀਤਾ ਵਿਰੋਧ, ਹੁਣ ਭਾਗੂ ਰੋਡ ਹੋਵੇਗਾ 50 ਫੁੱਟ ਚੌੜਾ

ਬਠਿੰਡਾ ਵਿਖੇ ਭਾਗੂ ਰੋਡ ਦੇ ਦੁਕਾਨਦਾਰਾਂ ਦਾ ਇੱਕ ਵਫ਼ਦ ਮੇਅਰ ਪਦਮਜੀਤ ਸਿੰਘ ਮਹਿਤਾ ਨਾਲ ਮੁਲਾਕਾਤ ਕਰਨ ਸਮੇਂ | ਅਜੀਤ ਤਸਵੀਰ <br/> 25-09-2025
ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਸਥਾਨਕ ਭਾਗੂ ਰੋਡ ਨੂੰ ਚੌੜਾ ਕਰਨ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ ਹੈ | ਭਾਗੂ ਰੋਡ ਦੇ ਦੁਕਾਨਦਾਰਾਂ ਦੇ ਇੱਕ ਵਫ਼ਦ ਨੇ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨਾਲ ਮੁਲਾਕਾਤ ਕੀਤੀ | ਭਾਗੂ ਰੋਡ ਨੂੰ ਚੌੜਾ ਕਰਨ ਲਈ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਦੁਕਾਨਦਾਰਾਂ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਆਪਣੀਆਂ ਦੁਕਾਨਾਂ ਖ਼ਾਲੀ ਕਰਨ ਅਤੇ ਢਾਹੁਣ ਲਈ ਕੁਝ ਸਮਾਂ ਮੰਗਿਆ | ਮੇਅਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਪਿਛਲੇ ਲੰਬੇ ਸਮੇਂ ਤੋਂ ਭਾਗੂ ਰੋਡ ਨੂੰ ਚੌੜਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਸ਼ਹਿਰ ਵਿਚ ਲਗਾਤਾਰ ਵਧਦੀ ਆਵਾਜਾਈ ਅਤੇ ਭੀੜ ਨੂੰ ਦੇਖਦੇ ਹੋਏ ਇਹ ਕਦਮ ਜ਼ਰੂਰੀ ਸੀ, ਸ਼ੁਰੂ ਵਿਚ ਭਾਗੂ ਰੋਡ ਨੂੰ 60 ਫੁੱਟ ਤੱਕ ਚੌੜਾ ਕਰਨ ਦੀ ਯੋਜਨਾ ਸੀ ਪਰ ਦੁਕਾਨਦਾਰਾਂ ਅਤੇ ਸਥਾਨਕ ਨਿਵਾਸੀਆਂ ਨੇ ਸੜਕ ਨੂੰ 50 ਫੁੱਟ ਤੱਕ ਚੌੜਾ ਕਰਨ ਦੀ ਅਪੀਲ ਕੀਤੀ ਹੈ | ਦੁਕਾਨਦਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਸੜਕ ਨੂੰ ਹੁਣ 50 ਫੁੱਟ ਤੱਕ ਚੌੜਾ ਕੀਤਾ ਜਾਵੇਗਾ | ਮੇਅਰ ਨੇ ਕਿਹਾ ਕਿ ਦੁਕਾਨਦਾਰਾਂ ਨੂੰ 30 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ | ਇਸ ਤੋਂ ਬਾਅਦ ਭਾਗੂ ਰੋਡ ਨੂੰ ਚੌੜਾ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ | ਚੌੜਾ ਕਰਨ ਦੌਰਾਨ ਸੜਕ ਦੇ ਦੋਵੇਂ ਪਾਸੇ ਸਥਿਤ ਦੁਕਾਨਾਂ ਅਤੇ ਘਰਾਂ ਦੇ ਹਿੱਸੇ ਢਾਹੇ ਜਾਣਗੇ | ਇਸ ਮੌਕੇ ਦੁਕਾਨਦਾਰਾਂ ਨੇ ਵੀ ਮੇਅਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਸ਼ਹਿਰ ਦੀ ਭਲਾਈ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ |
ਪਿਛਲੀ ਖ਼ਬਰ ਸੀਂਗੋ ਮੰਡੀ ਦੇ ਸਾਬਕਾ ਸਰਪੰਚ ਮੱਖਣ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦਾ ਮੈਂਬਰ ਤੇ ਲਹਿਰੀ ਦੇ ਸਾਬਕਾ... ਅਗਲੀ ਖ਼ਬਰ ਪੁਲਿਸ ਅਧਿਕਾਰੀਆਂ ਵਲੋਂ ਨਸ਼ਿਆਂ ਵਿਰੁੱਧ ਲਾਮਬੰਦੀ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।