17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੈਡੀਕਲ ਪ੍ਰੈਕਟੀਸ਼ਨਰ ਐਸੋ: ਬਲਾਕ ਰਾਮਪੁਰਾ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡਾ ਦਾ ਦੌਰਾ <br/>

ਅਜੀਤ ਡੈਸਕ 25-09-2025
ਰਾਮਪੁਰਾ ਫੂਲ, 24 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਪਿਛਲੇ ਦਿਨਾਂ ਦੌਰਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੁਰਾ ਫੂਲ ਰਜਿ: ਦੀ ਟੀਮ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਉਥੋਂ ਦੇ ਲੋਕਾਂ ਲਈ ਮੁਫ਼ਤ ਮੈਡੀਕਲ ਸਹੂਲਤਾਂ ਦੇਣ ਦਾ ਫੈਸਲਾ ਲਿਆ ਗਿਆ ਸੀ¢ ਇਸ ਦੌਰਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੁਰਾ ਦੀ ਭਾਈਰੂਪਾ ਦੇ ਡਾਕਟਰ ਸਾਥੀਆਂ ਦੀ ਡਿਊਟੀ ਲਗਾਈ ਗਈ ਸੀ¢ ਜਿਸ ਤਹਿਤ ਡਾਕਟਰਾਂ ਵਲੋਂ ਹੜ੍ਹ ਪੀੜਤਾਂ ਦੀ ਪੂਰੀ ਮਦਦ ਕਰਨ ਦੇ ਨਾਲ ਸਿਹਤ ਸਮੱਸਿਆਵਾਂ ਦਾ ਧਿਆਨ ਰੱਖਦੇ ਹੋਏ ਉਨ੍ਹਾਂ ਦਾ ਇਲਾਜ ਕੀਤਾ ਗਿਆ¢ ਐਸੋਸੀਏਸ਼ਨ ਦੇ ਡਾਕਟਰ ਸਾਥੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਾਣੀ ਤਾਂ ਬੇਸ਼ੱਕ ਥੱਲੇ ਉਤਰ ਗਿਆ ਹੈ ਪਰ ਉਥੇ ਉਸ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਨੂੰ ਧਿਆਨ ਵਿਚ ਰੱਖਦੇ ਹੋਏ ਹੜ੍ਹ ਪੀੜਤਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੋਏ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਚਾਉਕੇ ਨੇ ਦੱਸਿਆਂ ਕਿ ਬਲਾਕ ਦੀ ਸਹਿਮਤੀ ਨਾਲ ਭਾਈਰੂਪਾ ਦੀ ਟੀਮ ਜ਼ਿਲ੍ਹਾ ਅੰਮਿ੍ਤਸਰ ਦੇ ਵੱਖ-ਵੱਖ ਪਿੰਡਾਂ ਅਤੇ ਢਾਣੀਆਂ ਆਦਿ ਵਿਚ ਗਈ ਜਿੱਥੇ ਹੜ ਪੀੜਤਾਂ ਦੀ ਮਦਦ ਦੇ ਲਈ ਉਨ੍ਹਾਂ ਨੂੰ ਦਵਾਈਆਂ ਵਗ਼ੈਰਾ ਮੁਹੱਈਆ ਕਰਵਾਈਆਂ ਗਈਆਂ ਪਰ ਡਾਕਟਰ ਸਾਥੀਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਹਾਲਾਤ ਹਾਲੇ ਵੀ ਬਹੁਤ ਖ਼ਰਾਬ ਹਨ ਬੇਸ਼ੱਕ ਮਨੁੱਖੀ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹੋਰ ਵੀ ਮੈਡੀਕਲ ਟੀਮਾਂ ਪਹੁੰਚ ਰਹੀਆਂ ਹਨ ਪਰ ਪਸ਼ੂਆਂ ਅਤੇ ਜਾਨਵਰਾਂ ਦੀ ਹਾਲਤ ਸੁਧਾਰਨ ਲਈ ਹਾਲੇ ਵੀ ਉਸ ਰੂਪ ਚ ਮੈਡੀਕਲ ਸਹੂਲਤਾਂ ਨਹੀਂ ਪਹੁੰਚ ਰਹੀਆਂ¢ਪਸ਼ੂ ਹਾਲੇ ਵੀ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ¢ ਬਲਾਕ ਪ੍ਰਧਾਨ ਡਾਕਟਰ ਨਿਰਮਲ ਸਿੰਘ ਚਾਉਕੇ ਨੇ ਇਸ ਟੀਮ ਵਿੱਚ ਸ਼ਾਮਿਲ ਡਾਕਟਰ ਸਾਥੀਆਂ ਜਿਨ੍ਹਾਂ 'ਚ ਹਰਜਿੰਦਰ ਸਿੰਘ ਭਾਈਰੂਪਾ, ਦਰਸ਼ਨ ਸਿੰਘ, ਦਰਸ਼ਨ ਸਿੰਘ ਮਾਨ, ਗੁਰਦਿੱਤਾ ਮਹਿਲ, ਪਾਲ ਸਿੰਘ ਗੁੰਮਟੀ, ਕੁਲਦੀਪ ਸਿੰਘ ਭਾਈਰੂਪਾ ਦਾ ਧੰਨਵਾਦ ਕੀਤਾ¢ ਇਹ ਜਾਣਕਾਰੀ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਮਹਿਰਾਜ ਵਲੋਂ ਦਿੱਤੀ ਗਈ¢

ਪਿਛਲੀ ਖ਼ਬਰ ਮਾਲਵਾ ਪਬਲਿਕ ਸਕੂਲ ਦੀ ਵਿਦਿਆਰਥਣ ਕਮਲਜੀਤ ਕੌਰ ਨੂੰ ਡਿਸਕਸ ਸੁੱਟਣ 'ਚ ਪਹਿਲੇ ਸਥਾਨ 'ਤੇ ਆਉਣ 'ਤੇ ਕੀਤਾ ਸਨਮਾਨਿਤ... ਅਗਲੀ ਖ਼ਬਰ ਨਗਰ ਕੌਂਸਲ ਮੌੜ ਮੰਡੀ ਵਲੋਂ ਸਵੱਛਤਾ ਹੀ ਸੇਵਾ ਅਭਿਆਨ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।