ਤਲਵੰਡੀ ਸਾਬੋ, 4 ਦਸੰਬਰ (ਰਣਜੀਤ ਸਿੰਘ ਰਾਜੂ): 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਬਲਾਕ ਤਲਵੰਡੀ ਸਾਬੋ ਦੇ 25 ਪੰਚਾਇਤ ਸੰਮਤੀ ਜ਼ੋਨਾਂ ਲਈ ਕੁੱਲ 99 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਿਲ ਕੀਤੇ ਹਨ | ਉਕਤ ਜਾਣਕਾਰੀ ਚੋਣ ਅਧਿਕਾਰੀ-ਕਮ-ਐੱਸ.ਡੀ.ਐੱਮ ਤਲਵੰਡੀ ਸਾਬੋ ਪੰਕਜ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ |
ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਸਮੁੱਚੀ ਪ੍ਰਕਿ੍ਆ ਸ਼ਾਂਤੀਪੂਰਵਕ ਰਹੀ ਅਤੇ ਅਸੀਂ ਉਮੀਦਵਾਰਾਂ ਦੇ ਲਈ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਹੋਏ ਸਨ | ਉਨ੍ਹਾਂ ਦੱਸਿਆ ਕਿ ਸਾਰੀਆਂ ਹੀ ਪ੍ਰਮੁੱਖ ਸਿਆਸੀ ਧਿਰਾਂ ਦੇ ਉਮੀਦਵਾਰਾਂ ਅਤੇ ਕੁਝ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 99 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਿਲ ਕੀਤੇ ਹਨ | ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਕਾਗ਼ਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ ਨੂੰ ਕਾਗ਼ਜ਼ ਵਾਪਿਸ ਲਏ ਜਾ ਸਕਣਗੇ | ਐੱਸ.ਡੀ.ਐੱਮ ਨੇ ਇਸ ਮੌਕੇ ਕਿਹਾ ਕਿ ਸਮੁੱਚੀ ਚੋਣ ਪ੍ਰਕਿ੍ਆ ਬਿਨਾਂ ਡਰ ਜਾਂ ਭੈਅ ਦੇ ਨਿਰਪੱਖ ਤਰੀਕੇ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਮੁਕੰਮਲ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਅੰਦੇਸ਼ਾ ਮਨ 'ਚ ਨਹੀ ਲਿਆਉਣਾ ਚਾਹੀਦਾ |
ਪੰਚਾਇਤ ਸੰਮਤੀ ਦੇ 25 ਜ਼ੋਨਾਂ ਲਈ ਕੁੱਲ 99 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਕੀਤੇ ਦਾਖ਼ਲ -ਚੋਣ ਅਧਿਕਾਰੀ <br/>
ਅਜੀਤ ਡੈਸਕ
05-12-2025