29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਮੋਟਰ-ਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਕਾਰ ਸਵਾਰ ਨੂੰ ਲੁੱਟਿਆ <br/>

ਅਜੀਤ ਡੈਸਕ 05-12-2025
ਬਠਿੰਡਾ, 4 ਦਸੰਬਰ (ਸੱਤਪਾਲ ਸਿੰਘ ਸਿਵੀਆਂ)- ਬੀਤੀ ਰਾਤ ਸ਼ਹਿਰ 'ਚ ਇਕ ਮੋਟਰ-ਸਾਈਕਲ ਸਵਾਰਾਂ ਵਲੋਂ ਇਕ ਕਾਰ ਸਵਾਰ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਤੇ ਗੱਡੀ ਭੰਨਤੋੜ ਕਰਨ ਬਾਅਦ ਨਗਦੀ ਲੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਦੇ ਖਿਲਾਫ ਮੁਕੱਦਮਾ ਦਰਜ ਕਰਦਿਆਂ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਇਸ ਸਬੰਧੀ ਐਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਕੋਲ ਦਰਜ ਕਰਵਾਏ ਬਿਆਨ ''ਚ ਅਰਸ਼ਦੀਪ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਆਪਣੇ ਪੋਲਟਰੀ ਫਾਰਮ ਤੋਂ ਆਪਣੀ ਕਾਰ 'ਤੇ ਘਰ ਵਾਪਸ ਆ ਰਿਹਾ ਸੀ ਤਾਂ ਸੰਤਪੁਰਾ ਰੋਡ 'ਤੇ ਪੁਲ ਕੋਲ ਉਸ ਨੂੰ ਇਕ ਮੋਟਰ-ਸਾਈਕਲ ਸਵਾਰ ਤਿੰਨ ਜਣਿਆਂ ਨੇ ਘੇਰ ਲਿਆ ਤੇ ਗੱਡੀ 'ਤੇ ਹਮਲਾ ਕਰਦਿਆਂ ਭੰਨਤੋੜ ਕੀਤੀ ਤੇ ਉਸ ਦੀ ਕੁੱਟਮਾਰ ਕਰਨ ਬਾਅਦ ਉਸ ਤੋਂ ਪੋਲਟਰੀ ਫਾਰਮ ਦੀ ਇਕੱਤਰ ਕੀਤੀ ਰਕਮ ਲੁੱਟ ਕੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਪੀੜਤ ਅਨੁਸਾਰ ਉਸ ਦੇ ਕੋਲ ਕਰੀਬ 70-80 ਹਜ਼ਾਰ ਰੁਪਏ ਸਨ, ਜੋ ਲੁਟੇਰੇ ਲੁੱਟ ਕੇ ਲੈ ਗਏ | ਐਸ.ਪੀ. ਨੇ ਕਿਹਾ ਕਿ ਪੀੜਤ ਦੇ ਬਿਆਨ ਉੱਪਰ ਅਣਪਛਾਤੇ ਲੁਟੇਰਿਆਂ ਦੇ ਖਿਲਾਫ ਥਾਣਾ ਕੋਤਵਾਲੀ ਵਿਚ ਮੁਕੱਦਮਾ ਦਰਜ ਕਰਦਿਆਂ ਉਨ੍ਹਾਂ ਦੀ ਭਾਲ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਦਿੱਤੀਆਂ ਹਨ ਤੇ ਛੇਤੀ ਇਹ ਲੁਟੇਰੇ ਗਿ੍ਫ਼ਤਾਰ ਕਰ ਲਏ ਜਾਣਗੇ |

ਪਿਛਲੀ ਖ਼ਬਰ ਸੜਕ ਦੁਰਘਟਨਾ ਵਿਚ ਪੰਜ ਵਿਅਕਤੀ ਔਰਤ ਸਮੇਤ ਜ਼ਖ਼ਮੀ ਅਗਲੀ ਖ਼ਬਰ ਪੰਚਾਇਤ ਸੰਮਤੀ ਦੇ 25 ਜ਼ੋਨਾਂ ਲਈ ਕੁੱਲ 99 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਕੀਤੇ ਦਾਖ਼ਲ -ਚੋਣ ਅਧਿਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।