29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬਲਾਕ ਮੌੜ ਦੀ ਪੰਚਾਇਤ ਸੰਮਤੀ ਦੇ 15 ਜ਼ੋਨਾਂ ਲਈ ਹੋਈਆਂ ਕੁੱਲ 56 ਨਾਮਜ਼ਦਗੀਆਂ

ਅਜੀਤ ਡੈਸਕ 05-12-2025
ਮੌੜ ਮੰਡੀ, 4 ਦਸੰਬਰ (ਗੁਰਜੀਤ ਸਿੰਘ ਕਮਾਲੂ)-ਪੰਚਾਇਤ ਸੰਮਤੀ ਚੋਣਾਂ ਲਈ ਬਲਾਕ ਮੌੜ ਅਧੀਨ ਆਉਂਦੀਆਂ 15 ਪੰਚਾਇਤ ਸੰਮਤੀਆਂ ਲਈ ਨਾਮਜ਼ਦਗੀਆਂ ਬੰਦ ਹੋਣ ਤੱਕ ਕੁਲ 56 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾ ਦਿੱਤੀਆਂ ਸਨ | ਜਿਨ੍ਹਾਂ ਵਿਚ 55 ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਹਨ ਜਦਕਿ ਇਕ ਆਜ਼ਾਦ ਉਮੀਦਵਾਰ ਨੇ ਵੀ ਆਪਣੇ ਕਾਗਜ਼ ਦਾਖਲ ਕੀਤੇ ਹਨ | ਜ਼ਿਕਰਯੋਗ ਹੈ ਕਿ ਇਸ ਬਲਾਕ ਅਧੀਨ 5 ਜ਼ੋਨ ਜਨਰਲ, 5 ਜ਼ੋਨ ਜਨਰਲ ਇਸਤਰੀ, 3 ਜ਼ੋਨ ਅਨੁਸੂਚਿਤ ਜਾਰੀ ਅਤੇ 2 ਜ਼ੋਨ ਇਸਤਰੀ ਅਨੁਸੂਚਿਤ ਜਾਤੀ ਲਈ ਰਾਖਵੇਂ ਹਨ | ਰਿਟਰਨਿੰਗ ਅਫ਼ਸਰ ਨੇ ਕਿਹਾ ਕਿ 5 ਦਸੰਬਰ ਨੂੰ ਸਾਰੀਆਂ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਅਤੇ ਇਸੇ ਦਿਨ ਹੀ ਜੇਕਰ ਕੋਈ ਉਮੀਦਵਾਰ ਆਪਣਾ ਨਾਮ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਹ ਲੈ ਸਕਦਾ ਹੈ | ਇਸ ਤੋਂ ਬਾਅਦ ਯੋਗ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ |

ਪਿਛਲੀ ਖ਼ਬਰ ਗੋਨਿਆਣਾ ਬਲਾਕ ਤੋਂ ਕਾਂਗਰਸ ਵਲੋਂ ਪੰਚਾਇਤ ਸਮਿਤੀ ਉਮੀਦਵਾਰਾਂ ਦੀ ਲਿਸਟ ਜਾਰੀ <br/> ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਤਿੰਨ ਹਫ਼ਤੇ ਪਹਿਲਾਂ ਹੋਏ ਦੂਹਰੇ ਕਤਲ ਕੇਸ 'ਚ ਇਕ ਹੋਰ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।