29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪਿੰਡਾਂ ਦੇ ਵਿਕਾਸ ਲਈ ਲੋਕ ਭਾਜਪਾ ਉਮੀਦਵਾਰਾਂ ਨੂੰ ਪਾਉਣਗੇ ਵੋਟਾਂ- ਸੋਢੀ/ਮਲੂਕਾ <br/>

ਅਜੀਤ ਡੈਸਕ 05-12-2025
ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਅਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਭਾਜਪਾ ਸੂਬੇ ਅੰਦਰ ਪਹਿਲੀ ਵਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲੜ ਰਹੀ ਹੈ, ਜਿਸ ਵਿਚ ਚੰਗੇ ਪ੍ਰਦਰਸ਼ਨ ਦੀ ਉਮੀਦ ਹੈ ਤੇ ਸਾਰੇ ਉਮੀਦਵਾਰ ਭਾਜਪਾ ਦੇ ਚੋਣ ਨਿਸ਼ਾਨ 'ਕਮਲ ਦਾ ਫੁੱਲ' ਉੱਪਰ ਚੋਣਾਂ ਲੜਨਗੇ | ਉਨ੍ਹਾਂ ਕਿਹਾ ਕਿ ਪਾਰਟੀ ਨੇ ਪੂਰੇ ਵਿਚਾਰ-ਵਟਾਂਦਰੇ ਬਾਅਦ ਮਿਹਨਤੀ ਉਮੀਦਵਾਰ ਚੁਣੇ ਹਨ ਤੇ ਭਾਜਪਾ ਪਿੰਡਾਂ ਦੇ ਵਿਕਾਸ ਅਤੇ ਲੋਕ-ਭਲਾਈ ਲਈ ਵਚਨਬੱਧ ਹੈ ਤੇ ਹਮੇਸ਼ਾ ਪਿੰਡਾਂ ਦੀ ਤਰੱਕੀ ਨੂੰ ਤਰਜੀਹ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਜਿੱਤ ਹਾਸਲ ਕਰਨਗੇ ਤਾਂਹੀ ਉਹ ਭਾਜਪਾ ਦੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਤਨਦੇਹੀ ਨਾਲ ਪਿੰਡਾਂ ਵਿਚ ਲਾਗੂ ਕਰਵਾ ਸਕਣਗੇ | ਉਨ੍ਹਾਂ ਕਿਹਾ ਕਿ ਆਪ ਸਰਕਾਰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਨਹੀਂ ਹੋਣ ਦੇ ਰਹੀ, ਜਿਸ ਕਾਰਨ ਲੋਕ ਅਜਿਹੇ ਹੋਣ ਵਾਲੇ ਫ਼ਾਇਦਿਆਂ ਤੋਂ ਵਾਂਝੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਅਗਲੀ ਭਾਜਪਾ ਦੀ ਸਰਕਾਰ ਬਣਾਉਣ ਅਤੇ ਕੇਂਦਰ ਸਰਕਾਰ ਦੀਆਂ ਪੰਜਾਬ ਅੰਦਰ ਪਿੰਡ ਪੱਧਰ ਤੱਕ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਵਾਉਣ ਲਈ ਇਨ੍ਹਾਂ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਇਆ ਜਾਵੇ |

ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਸੰਮਤੀ ਉਮੀਦਵਾਰਾਂ ਦੀ ਸੂਚੀ ਜਾਰੀ ਅਗਲੀ ਖ਼ਬਰ ਦਿਆਲ ਸੋਢੀ ਤੇ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ ਭਾਜਪਾ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।