29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਆਖਰੀ ਦਿਨ ਆਪੋ ਆਪਣੇ ਆਗੂਆਂ ਦੀ ਅਗਵਾਈ 'ਚ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪਰਚੇ <br/>

ਅਜੀਤ ਡੈਸਕ 05-12-2025
ਤਲਵੰਡੀ ਸਾਬੋ, 4 ਦਸੰਬਰ (ਰਣਜੀਤ ਸਿੰਘ ਰਾਜੂ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾਖਿਲ ਕਰਨ ਦੇ ਆਖਿਰੀ ਦਿਨ ਅੱਜ ਸਥਾਨਕ ਚੋਣ ਅਧਿਕਾਰੀ ਕਮ ਐੱਸ.ਡੀ.ਐੱਮ ਦਫਤਰ ਪਹੁੰਚ ਕੇ ਬਲਾਕ ਤਲਵੰਡੀ ਸਾਬੋ ਦੇ 25 ਪੰਚਾਇਤ ਸਮਿਤੀ ਹਲਕਿਆਂ ਲਈ ਵੱਖ-ਵੱਖ ਸਿਆਸੀ ਧਿਰਾਂ ਦੇ ਉਮੀਦਵਾਰਾਂ ਨੇ ਆਪੋ ਆਪਣੇ ਆਗੂਆਂ ਦੀ ਅਗਵਾਈ ਹੇਠ ਨਾਮਜ਼ਦਗੀ ਪਰਚੇ ਦਾਖਿਲ ਕੀਤੇ | ਅੱਜ ਆਖਰੀ ਦਿਨ ਨਾਮਜ਼ਦਗੀਆਂ ਭਰਨ ਦੀ ਪ੍ਰਕਿ੍ਆ ਸ਼ੁਰੂ ਹੁੰਦਿਆਂ ਹੀ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਚੋਣ ਅਧਿਕਾਰੀ ਕਮ ਐੱਸ.ਡੀ.ਐੱਮ. ਪੰਕਜ ਕੁਮਾਰ ਦੇ ਦਫ਼ਤਰ ਪਹੁੰਚੇ ਅਕਾਲੀ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖ਼ਲ ਕਰਨੇ ਸ਼ੁਰੂ ਕੀਤੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਅਕਾਲੀ ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਇੰਨ੍ਹਾਂ ਚੋਣਾਂ ਲਈ ਅਕਾਲੀ ਆਗੂਆਂ ਤੇ ਵਰਕਰਾਂ 'ਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਾਡੇ ਉਮੀਦਵਾਰ ਚੋਣਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰੇਗਾ ਭਾਂਵੇਕਿ ਸਾਡੇ ਕੋਲ ਜਾਣਕਾਰੀ ਪਹੁੰਚੀ ਹੈ ਕਿ ਸੱਤਾਧਿਰ ਸਾਡੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਦੀ ਤਾਕ ਵਿਚ ਹੈ, ਪਰ ਪੰਚਾਇਤੀ ਚੋਣਾਂ ਵਾਂਗ ਹਰ ਧੱਕੇ ਨੂੰ ਦਰਕਿਨਾਰ ਕਰਕੇ ਲੋਕ ਸਾਡੇ ਹੱਕ 'ਚ ਫਤਵਾ ਦੇਣਗੇ | ਉੱਧਰ ਬਾਅਦ ਦੋਪਹਿਰ ਸੱਤਾਧਿਰ ਆਮ ਆਦਮੀ ਪਾਰਟੀ ਦੇ ਸਮੂਹ ਉਮੀਦਵਾਰਾਂ ਨੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਦੀ ਅਗਵਾਈ ਹੇਠ ਪਹੁੰਚਕੇ ਚੋਣ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪਰਚੇ ਦਾਖ਼ਲ ਕੀਤੇ | ਗੱਲਬਾਤ ਦੌਰਾਨ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਇਤਿਹਾਸਿਕ ਕੰਮਾਂ ਦੀ ਬਾਬਤ ਲੋਕ ਇੰਨ੍ਹਾਂ ਚੋਣਾਂ 'ਚ ਵੀ ਸਾਡੇ ਉਮੀਦਵਾਰਾਂ ਨੂੰ ਵੋਟ ਪਾ ਕੇ ਕਾਮਯਾਬ ਬਣਾਉਣਗੇ ਕਿਉਂਕਿ ਉਹ ਸਮਝ ਚੁੱਕੇ ਹਨ ਕਿ ਦੂਜੀਆਂ ਸਿਆਸੀ ਧਿਰਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਕੁੱਟਿਆ ਹੈ | ਅÏਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਹਰ ਅÏਰਤ ਨੂੰ ਹਜ਼ਾਰ ਰੁਪਿਆ ਦੇਣ ਲਈ ਸੂਬਾ ਸਰਕਾਰ ਨੂੰ ਵੱਡਾ ਬਜਟ ਚਾਹੀਦਾ ਹੈ ਅਤੇ ਹੁਣ ਆਏ ਹੜ੍ਹਾਂ ਕਾਰਣ ਪਹਿਲਾਂ ਹੀ ਸੂਬਾ ਸਰਕਾਰ ਨੂੰ ਵੱਡੀ ਆਰਥਿਕ ਸੱਟ ਵੱਜੀ ਹੈ ਪਰ ਸਾਡੀ ਸਰਕਾਰ ਇਹ ਵਾਇਦਾ ਵੀ ਜ਼ਰੂਰ ਪੂਰਾ ਕਰੇਗੀ | ਨਾਮਜ਼ਦਗੀਆਂ ਭਰਨ ਦੇ ਆਖਿਰੀ ਦੌਰ 'ਚ ਆਪਣੇ ਉਮੀਦਵਾਰਾਂ ਦੀ ਹੌਂਸਲਾ ਅਫ਼ਜ਼ਾਈ ਲਈ ਕਾਂਗਰਸ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਵੀ ਪਹੁੰਚੇ ਦਿਖਾਈ ਦਿੱਤੇ ਪਰ ਇੰਨ੍ਹਾਂ ਚੋਣਾਂ 'ਚ ਪਹਿਲੀ ਵਾਰ ਇਕੱਲਿਆਂ ਜ਼ੋਰ ਅਜ਼ਮਾਈ ਕਰਨ ਦਾ ਦਾਅਵਾ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਦਾ ਨਾ ਤਾਂ ਕੋਈ ਆਗੂ ਦਿਖਾਈ ਦਿੱਤਾ ਅਤੇ ਨਾ ਹੀ ਕੋਈ ਉਮੀਦਵਾਰ ਨਾਮਜ਼ਦਗੀ ਭਰਦਾ ਹੀ ਨਜ਼ਰ ਆਇਆ |

ਪਿਛਲੀ ਖ਼ਬਰ ਚੋਣ ਨਿਰੀਖਕ ਨੇ ਨੋਮੀਨੇਸ਼ਨ ਸੈਂਟਰਾਂ ਦਾ ਦੌਰਾ ਕਰਕੇ ਲਿਆ ਚੋਣ ਪ੍ਰਬੰਧਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਸੰਮਤੀ ਉਮੀਦਵਾਰਾਂ ਦੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।