29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਚੋਣ ਨਿਰੀਖਕ ਨੇ ਨੋਮੀਨੇਸ਼ਨ ਸੈਂਟਰਾਂ ਦਾ ਦੌਰਾ ਕਰਕੇ ਲਿਆ ਚੋਣ ਪ੍ਰਬੰਧਾਂ ਦਾ ਜਾਇਜ਼ਾ <br/>

ਅਜੀਤ ਡੈਸਕ 05-12-2025
ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲ•ਾਣ)-ਜ਼ਿਲ•ਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ•ੇ 'ਚ ਨਿਯੱੁਕਤ ਕੀਤੇ ਚੋਣ ਨਿਰੀਖਕ ਰਾਕੇਸ਼ ਕੁਮਾਰ ਪੋਪਲੀ ਨੇ ਅੱਜ ਜ਼ਿਲ•ਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਨੋਮੀਨੇਸ਼ਨ ਸੈਂਟਰਾਂ ਦਾ ਦੌਰਾ ਕਰਕੇ ਜਿੱਥੇ ਜਾਇਜ਼ਾ ਲਿਆ ਉੱਥੇ ਹੀ ਉਨ•ਾਂ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ | ਇਸ ਮੌਕੇ ਚੋਣ ਨਿਰੀਖਕ ਰਾਕੇਸ਼ ਕੁਮਾਰ ਪੋਪਲੀ ਨੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣਾਂ ਨੂੰ ਬਿਨ•ਾਂ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣਾ ਯਕੀਨੀ ਬਣਾਇਆ ਜਾਵੇ | ਦੌਰੇ ਦੌਰਾਨ ਚੋਣ ਨਿਰੀਖਕ ਨੇ ਨੋਮੀਨੇਸ਼ਨ ਪ੍ਰਕਿਰਿਆ, ਸੁਰੱਖਿਆ ਪ੍ਰਬੰਧਾਂ, ਚੋਣ ਸਮੱਗਰੀ ਅਤੇ ਵੀਡੀਓਗਰਾਫ਼ੀ ਆਦਿ ਸੁਵਿਧਾਵਾਂ ਦੀ ਵੀ ਸਮੀਖਿਆ ਕੀਤੀ ਗਈ | ਇਸ ਦੌਰਾਨ ਉਨ•ਾਂ ਨੋਮੀਨੇਸ਼ਨ ਦਾਖ਼ਲ ਕਰਵਾਉਣ ਆਏ ਉਮੀਦਵਾਰਾਂ ਨਾਲ ਗੱਲਬਾਤ ਵੀ ਕੀਤੀ | ਇਸ ਮੌਕੇ ਉਨ•ਾਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਲੋਕਤੰਤਰ ਦੀ ਰੀੜ੍ਹ •ਦੀ ਹੱਡੀ ਹੈ ਅਤੇ ਇਸ ਨੂੰ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਸੰਗਠਿਤ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਇਸ ਮੌਕੇ ਚੋਣ ਨਿਰੀਖਕ ਨੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣਾਂ ਨੂੰ ਸਫ਼ਲਤਾ ਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ | ਇਸ ਮੌਕੇ ਉਨ•ਾਂ ਇਹ ਵੀ ਕਿਹਾ ਕਿ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜ•ਤਾਲ ਨਿਯਮਾਂ ਅਨੁਸਾਰ ਤੇ ਸ਼ਾਂਤੀਪੂਰਵਕ ਢੰਗ ਨਾਲ ਪੂਰੀ ਕੀਤੀ ਜਾਵੇ | ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ•ਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਚੋਣ ਨਿਰੀਖਕ ਨਾਲ 98156-64124 ਜਾਂ 95927-16353 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ•ੇ ਦੇ ਵੋਟਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ- ਜੀਤਮਹਿੰਦਰ ਸਿੱਧੂ <br/>... ਅਗਲੀ ਖ਼ਬਰ ਆਖਰੀ ਦਿਨ ਆਪੋ ਆਪਣੇ ਆਗੂਆਂ ਦੀ ਅਗਵਾਈ 'ਚ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪਰਚੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।