29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ- ਜੀਤਮਹਿੰਦਰ ਸਿੱਧੂ <br/>

ਅਜੀਤ ਡੈਸਕ 05-12-2025
ਮੌੜ ਮੰਡੀ, 4 ਦਸੰਬਰ (ਗੁਰਜੀਤ ਸਿੰਘ ਕਮਾਲੂ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਨਗੇ, ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਅੱਜ ਮੌੜ ਮੰਡੀ ਦੇ ਐਸ ਡੀ ਐਮ ਦਫ਼ਤਰ ਵਿਖੇ ਪੰਚਾਇਤ ਸੰਮਤੀ ਲਈ ਕਾਂਗਰਸ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਇੰਨ੍ਹਾਂ ਨੂੰ ਲੈ ਕੇ ਕਾਂਗਰਸੀ ਉਮੀਦਵਾਰਾਂ ਵਿਚ ਬਹੁਤ ਜ਼ਿਆਦਾ ਉਤਸ਼ਾਹ ਹੈ ਅਤੇ ਬਲਾਕ ਮੌੜ ਦੇ ਸਾਰੇ 15 ਜ਼ੋਨਾਂ ਵਿਚ ਕਾਂਗਰਸੀ ਉਮੀਦਵਾਰ ਜਿੱਤਾਂ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਤੰਗ ਹੋਏ ਪਏ | ਅੱਜ ਹਰ ਪਾਸੇ ਦਹਿਸ਼ਤ ਅਤੇ ਗੁੰਡਾਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ | ਲੋਕਾਂ ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ | ਇਸ ਲਈ ਇੰਨ੍ਹਾਂ ਚੋਣਾਂ ਵਿਚ ਲੋਕ ਸਰਕਾਰ ਖਿਲਾਫ਼ ਆਪਣਾ ਜ਼ਬਰਦਸਤ ਵਿਰੋਧ ਦਰਜ ਕਰਵਾਉਣਗੇ | ਇਸ ਮੌਕੇ ਉਨ੍ਹਾਂ ਨਾਲ ਬਲਾਕ ਮੌੜ ਦੇ ਪ੍ਰਧਾਨ ਸੁਖਦੀਪ ਸਿੰਘ ਰਾਮਨਗਰ, ਜਥੇਦਾਰ ਗੁਰਤੇਜ ਸਿੰਘ ਜੋਧਪੁਰ ਪਾਖ਼ਰ, ਰਜਿੰਦਰ ਸਿੰਘ ਜੋਧਪੁਰ, ਸੁਖਮੰਦਰ ਸਿੰਘ ਜੋਧਪੁਰ, ਬੂਟਾ ਸਿੰਘ ਘੁੰਮਣ, ਡਾ: ਧੰਨਾ ਸਿੰਘ, ਜਗਦੀਸ ਸਿੰਘ ਦੀਸਾ ਸਾਬਕਾ ਸਰਪੰਚ, ਧਰਮ ਸਿੰਘ ਸਾਬਕਾ ਸਰਪੰਚ, ਕੁਲਵੰਤ ਸਿੰਘ ਸਾਬਕਾ ਸਰਪੰਚ, ਮੇਜਰ ਸਿੰਘ ਗਹਿਰੀ ਆਦਿ ਤੋਂ ਇਲਾਵਾ ਵੱਖ-ਵੱਖ ਪਿੰਡਾਂ ਪੰਚਾਇਤ ਸੰਮਤੀ ਉਮੀਦਵਾਰ ਅਤੇ ਹੋਰ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਘੁੱਦਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਵਿੰਦਰ ਸਿੰਘ ਵਲੋਂ ਚੋਣ ਪ੍ਰਚਾਰ ਦੌਰਾਨ ਵੋਟਰਾਂ ਨਾ... ਅਗਲੀ ਖ਼ਬਰ ਚੋਣ ਨਿਰੀਖਕ ਨੇ ਨੋਮੀਨੇਸ਼ਨ ਸੈਂਟਰਾਂ ਦਾ ਦੌਰਾ ਕਰਕੇ ਲਿਆ ਚੋਣ ਪ੍ਰਬੰਧਾਂ ਦਾ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।