29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬਲਾਕ ਸੰਮਤੀ ਜ਼ੋਨ ਘੁੱਦਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਵਿੰਦਰ ਸਿੰਘ ਵਲੋਂ ਚੋਣ ਪ੍ਰਚਾਰ ਦੌਰਾਨ ਵੋਟਰਾਂ ਨਾਲ ਰਾਬਤਾ ਬਣਾਇਆ <br/>

ਅਜੀਤ ਡੈਸਕ 05-12-2025
ਸੰਗਤ ਮੰਡੀ, 4 ਦਸੰਬਰ (ਸੁਖਤੇਜ ਧਾਲੀਵਾਲ)- ਬਲਾਕ ਸੰਮਤੀ ਸੰਗਤ ਅਧੀਨ ਦੋ ਪਿੰਡਾਂ ਦੇ ਸਾਂਝੇ ਜੋਨ ਘੁੱਦਾ ਅਤੇ ਕੋਟਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਵਿੰਦਰ ਸਿੰਘ ਘੁੱਦਾ ਨੇ ਆਪਣੀ ਪਹਿਲੀ ਚੋਣ ਮੁਹਿੰਮ ਦੌਰਾਨ ਪਿੰਡ ਕੋਟਗੁਰੂ ਵਿਖੇ ਪਹੰੁਚ ਕੇ ਵੋਟਰਾਂ ਨਾਲ ਰਾਬਤਾ ਕਾਇਮ ਕਰਦਿਆਂ ਆਪਣੇ ਲਈ ਵੋਟਾਂ ਮੰਗੀਆਂ¢ ਇਸ ਮÏਕੇ ਪਿੰਡ ਦੇ ਖੂਹ ਕੋਲ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਵੋਟਰਾਂ ਨੇ ਉਨ੍ਹਾਂ ਉਪਰ ਆਪਣਾ ਵਿਸ਼ਵਾਸ ਜਿਤਾਇਆ ਤਾਂ ਉਹ ਪਿੰਡ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ¢ ਇਸ ਮੌਕੇ ਵੱਡੀ ਗਿਣਤੀ 'ਚ ਇਕੱਤਰ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਾਥ ਦੇਣ ਦਾ ਭਰੋਸਾ ਦਿੱਤਾ¢ ਇਸ ਮੌਕੇ ਪਿੰਡ ਦੇ ਅਕਾਲੀ ਆਗੂ ਪ੍ਰੀਤਮ ਸਿੰਘ ਰੰਧਾਵਾ, ਅਵਤਾਰ ਸਿੰਘ, ਅਮਰਤੇਜ ਸਿੰਘ ਧਾਲੀਵਾਲ, ਜੋਧ ਸਿੰਘ, ਭੁੱਲਰ ਸਿੰਘ ਨੰਬਰਦਾਰ, ਰਣਵੀਰ ਸਿੰਘ ਸਿੱਧੂ, ਪਰਮਜੀਤ ਸਿੰਘ ਸਿੱਧੂ, ਜਗਮੀਤ ਸਿੰਘ ਸਿੱਧੂ, ਸੰਦੀਪ ਸਿੰਘ, ਮਹਿੰਦਰ ਸਿੰਘ, ਗੁਰਦਾਸ ਸਿੰਘ, ਜੋਗਿੰਦਰ ਸਿੰਘ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ, ਗੁਰਮੇਲ ਸਿੰਘ, ਹਰਦੇਵ ਸਿੰਘ ਮਾਨ, ਬਲਦੇਵ ਸਿੰਘ ਸਮਾਘ, ਭਿੰਦਰ ਸਿੰਘ, ਸਾਧਾ ਸਿੰਘ, ਬਿੰਦਰ ਸਿੰਘ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਪੰਜਾਬ ਕਲਚਰਲ ਪ੍ਰੋਮੋਸ਼ਨ ਕੌਂਸਲ ਦੇ ਸੱਦੇ ਅਤੇ ਕੌਂਸਲ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ- ਜੀਤਮਹਿੰਦਰ ਸਿੱਧੂ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।