ਭਗਤਾ ਭਾਈਕਾ, 4 ਦਸੰਬਰ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈਕਾ, ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਆਪਣੇ ਖੇਤਰ ਵਿਚ ਵਿਸ਼ੇਸ਼ ਨਾਮ ਕਮਾ ਰਹੀ ਹੈ¢ ਇਹ ਸੰਸਥਾ ਕਿਸੇ ਜਾਣ-ਪਛਾਣ ਦੀ ਮਥਾਜ ਨਹੀਂ¢ ਸੰਸਥਾ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਦÏਰਾ ਕੀਤਾ ਸੀ ਅਤੇ ਉਸ ਸਮੇਂ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਿਦਿਆਰਥੀਆਂ ਦੇ ਨਾਲ ਇਸ ਸੰਸਥਾ ਵਿੱਚ ਸਪੈਸ਼ਲ ਤੌਰ 'ਤੇ ਆਉਣ ਦਾ ਵਾਅਦਾ ਕੀਤਾ ਸੀ¢ ਆਪਣੇ ਵਾਅਦੇ ਉੱਤੇ ਫੁੱਲ ਚੜ੍ਹਾਉਂਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾ ਸੰਸਥਾ ਵਿਖੇ ਪਹੁੰਚੇ¢ ਸਕੂਲ ਦੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ¢ ਸਪੀਕਰ ਸ. ਸੰਧਵਾ ਨੇ ਸਕੂਲ ਦੇ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਸਲੀ ਫੁੱਲ ਤਾਂ ਤੁਸੀਂ ਬੱਚੇ ਹੋ, ਜਿਸ ਨਾਲ ਇਹ ਬਾਗਰੂਪੀ ਸੰਸਥਾ ਖਿੜ ਰਹੀ ਹੈ¢ ਭਾਵ ਦਿਨ-ਬ-ਦਿਨ ਅੱਗੇ ਪੁਲਾਂਘਾਂ ਪੁੱਟ ਰਹੀ ਹੈ¢ ਉਨ੍ਹਾਂ ਕਿਹਾ ਕਿ ਸਿਰਫ਼ ਸਕੂਲੀ ਪੜ੍ਹਾਈ ਹੀ ਜ਼ਰੂਰੀ ਨਹੀਂ, ਇਸ ਦੇ ਨਾਲ ਨੈਤਿਕ ਕਦਰਾਂ-ਕੀਮਤਾਂ ਦਾ ਹੋਣਾ ਵਧੇਰੇ ਜ਼ਰੂਰੀ ਹੈ ਜੋ ਕਿ ਸਾਨੂੰ ਇਕ ਚੰਗਾ ਨਾਗਰਿਕ ਬਣਨ ਵਿਚ ਸਹਾਈ ਹੁੰਦੀਆਂ ਹਨ¢ ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਵਿਚ ਆਕਸਫੋਰਡ ਦੇ ਵਿਦਿਆਰਥੀਆਂ ਨੂੰ ਮਿਲਣ ਤੋਂ ਬਾਅਦ ਇਹ ਦਿਲੀ ਇੱਛਾ ਸੀ ਕਿ ਇਸ ਸੰਸਥਾ ਵਿਚ ਜਾਇਆ ਜਾਵੇ, ਜੋ ਕਿ ਅੱਜ ਪੂਰੀ ਹੋ ਗਈ ਹੈ¢ ਉਨ੍ਹਾਂ ਨੇ ਸਕੂਲ ਦੀਆਂ ਪੜ੍ਹਾਈ ਅਤੇ ਖੇਡਾਂ 'ਚ ਪ੍ਰਾਪਤੀਆਂ, ਸਕੂਲ ਵਿਚ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਜਿਵੇਂ ਕਿ ਆਧੁਨਿਕ ਤਰੀਕੇ ਨਾਲ ਲੈੱਸ ਲੈਬਜ਼, ਇਨਫ਼ਰਾਸਟਕਚਰ, ਲਾਇਬ੍ਰੇਰੀ, ਹੋਟ ਅਤੇ ਕੋਲਡ ਏ ਸੀਸੁਵਿਧਾ ਆਦਿ ਦੀ ਤਾਰੀਫ਼ ਵੀ ਕੀਤੀ¢ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਸਪੀਕਰ ਦਾ ਧੰਨਵਾਦ ਕੀਤਾ¢ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਨੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ¢