28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬਲਾਕ ਪੱਧਰੀ ਮੁਕਾਬਲਿਆਂ ਵਿਚ ਰਾਜਗੜ੍ਹ ਸਕੂਲ ਦੇ ਚਾਰ ਅਧਿਆਪਕਾਂ ਦੀ ਚੜ੍ਹਤ <br/>

ਅਜੀਤ ਡੈਸਕ 05-12-2025
ਭਗਤਾ ਭਾਈਕਾ, 4 ਦਸੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਸਿੱਖਿਆ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕੋਠਾ ਗੁਰੂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਬੀ.ਐੱਨ.ਓ. ਰਕੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਪੱਧਰੀ ਟੀਚਰ ਫੈਸਟ ਕਰਵਾਇਆ ਗਿਆ | ਇਸ ਟੀਚਰ ਫੈਸਟ ਵਿਚ ਸਰਕਾਰੀ ਹਾਈ ਸਕੂਲ ਰਾਜਗੜ੍ਹ ਦੇ ਚਾਰ ਅਧਿਆਪਕਾ ਸਿਮਰਜੀਤ ਕੌਰ ਸਿਰੀਏਵਾਲਾ, ਰਾਜਦੀਪ ਕੌਰ, ਜਸਵਿੰਦਰ ਸਿੰਘ ਤੇ ਗੁਰਿੰਦਰ ਸਿੰਘ ਨੇ ਭਾਗ ਲਿਆ | ਸਕੂਲ ਮੁਖੀ ਮਨਦੀਪ ਸਿੰਘ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਚਾਰ ਅਧਿਆਪਕਾਂ ਵਿਚੋਂ ਚਾਰੇ ਅਧਿਆਪਕਾਂ ਨੇ ਹੀ ਪੁਜ਼ੀਸ਼ਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਿਮਰਜੀਤ ਕੌਰ ਪੰਜਾਬੀ ਮਿਸਟ੍ਰੈਸ ਨੇ ਸੁੰਦਰ ਲਿਖਾਈ ਵਿਚ ਪਹਿਲਾ ਸਥਾਨ, ਜਸਵਿੰਦਰ ਸਿੰਘ ਸਾਇੰਸ ਮਾਸਟਰ ਨੇ ਵਨ ਐਕਟ ਪਲੇ ਵਿਚ ਪਹਿਲਾ ਸਥਾਨ, ਰਾਜਦੀਪ ਕੌਰ ਨੇ ਸ.ਸ. ਮਿਸਟ੍ਰੈਸ ਸਹਾਇਕ ਸਮੱਗਰੀ (ਮੈਨੂਅਲ ਗੇਮਜ਼) ਵਿਚ ਪਹਿਲਾ ਸਥਾਨ ਅਤੇ ਗੁਰਿੰਦਰ ਸਿੰਘ ਨੇ ਸਹਾਇਕ ਸਮੱਗਰੀ (ਮੈਨੂਅਲ ਗੇਮਜ਼) ਵਿਚ ਦੂਸਰਾ ਸਥਾਨ ਹਾਸਲ ਕੀਤਾ | ਇਸ ਬਲਾਕ ਪੱਧਰੀ ਟੀਚਰ ਫੈਸਟ ਵਿਚ ਪੰਜਾਬੀ, ਵਿਗਿਆਨ, ਸਮਾਜਿਕ ਵਿਗਿਆਨ, ਗਣਿਤ ਵਿਸ਼ੇ ਨਾਲ ਸਬੰਧਿਤ ਟੀਚਰਾਂ ਵਲੋਂ ਆਪਣੇ ਵਿਸ਼ੇ ਦੇ ਵੱਖ-ਵੱਖ ਟੀਚਿੰਗ ਲਰਨਿੰਗ ਮਟੀਰੀਅਲ ਸੁੰਦਰ ਲਿਖਾਈ ਮਾਡਲ ਆਦਿ ਵਿਚ ਆਪਣੀ ਪੇਸ਼ਕਾਰੀ ਦਿੱਤੀ ਗਈ | ਮਾਸਟਰ ਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਦੇ ਚਾਰੇ ਜੇਤੂ ਅਧਿਆਪਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਹਿੱਸਾ ਲੈਣਗੇ | ਉਨ੍ਹਾਂ ਕਿਹਾ ਕਿ ਵਿਚ ਵੀ ਹਾਈ ਸਕੂਲ ਰਾਜਗੜ੍ਹ ਦੇ ਮਿਹਨਤੀ ਅਧਿਆਪਕ ਇਸੇ ਤਰ੍ਹਾਂ ਸਕੂਲ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ | ਉਨ੍ਹਾਂ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਮਾਡਲ ਪ੍ਰਦਰਸ਼ਿਤ <br/> ਅਗਲੀ ਖ਼ਬਰ ਪੰਜਾਬ ਦੇ ਸਪੀਕਰ ਵਲੋਂ ਆਕਸਫੋਰਡ ਸਕੂਲ ਭਗਤਾ ਭਾਈਕਾ ਦਾ ਵਿਸ਼ੇਸ਼ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।