28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਰਕਾਰੀ ਹਾਈ ਸਕੂਲ ਚੁੱਘੇ ਖ਼ੁਰਦ ਦੇ ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਟੂਰ <br/>

ਅਜੀਤ ਡੈਸਕ 05-12-2025
ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ, ਚੁੱਘੇ ਖ਼ੁਰਦ ਦੇ ਛੇਵੀਂ ਜਮਾਤ ਦੇ 26 ਵਿਦਿਆਰਥੀਆਂ ਨੂੰ ਅੰਤਰ ਜ਼ਿਲ੍ਹਾ ਇਕ ਰੋਜ਼ਾ ਵਿੱਦਿਅਕ ਟੂਰ 'ਤੇ ਲਿਜਾਇਆ ਗਿਆ¢ ਇਸ ਦੌਰਾਨ ਵਿਦਿਆਰਥੀਆਂ ਨੂੰ ਕਲੌਕ ਟਾਵਰ, ਆਸਿਫ਼ ਵਾਲਾ ਵਾਰ ਮੈਮੋਰੀਅਲ ਅਤੇ ਸਾਦਕੀ ਬਾਰਡਰ (ਜ਼ਿਲ੍ਹਾ ਫ਼ਾਜ਼ਿਲਕਾ) ਦਿਖਾਇਆ¢ ਛੇਵੀਂ ਜਮਾਤ ਦੇ ਇੰਚਾਰਜ ਸੁਧੀਰ ਕੁਮਾਰ ਅਤੇ ਅਧਿਆਪਕਾ ਸ੍ਰੀਮਤੀ ਦੇਵਿੰਦਰਪਾਲ ਕੌਰ ਵਲੋਂ ਵਿਦਿਆਰਥੀਆਂ ਨੂੰ ਇਨ੍ਹਾਂ ਥਾਵਾਂ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ ਅਤੇ ਇਨ੍ਹਾਂ ਦੀ ਵਿਗਿਆਨਿਕ ਅਤੇ ਇਤਿਹਾਸਿਕ ਮਹੱਤਤਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ¢ ਜਿੱਥੇ ਇਹ ਟੂਰ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਰਿਹਾ, ਉੱਥੇ ਹੀ ਵਿਦਿਆਰਥੀਆਂ ਨੇ ਇਸ ਟੂਰ ਦਾ ਖੂਬ ਆਨੰਦ ਵੀ ਮਾਣਿਆ¢ ਟੂਰ ਦੌਰਾਨ ਵਿਦਿਆਰਥੀਆਂ ਦੇ ਨਾਲ ਸ਼੍ਰੀਮਤੀ ਸ਼ਸ਼ੀ ਬਾਲਾ, ਸ੍ਰੀਮਤੀ ਸੀਮਾ ਰਾਣੀ, ਸ੍ਰੀਮਤੀ ਕਿਰਨਜੀਤ ਕੌਰ, ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਛਿੰਦਰਪਾਲ ਕੌਰ, ਸੁਖਮ ਸਿੰਘ ਅਤੇ ਭਾਰਤੀ ਏਅਰਟੈੱਲ ਫਾਊਾਡੇਸ਼ਨ ਤੋਂ ਰਾਜੇਸ਼ ਕੁਮਾਰ ਮੌਜੂਦ ਰਹੇ¢

ਪਿਛਲੀ ਖ਼ਬਰ ਭਾਈ ਅਮਨਦੀਪ ਸਿੰਘ ਅਤੇ ਬੀਬੀ ਮਨਦੀਪ ਕÏਰ ਦੇ ਪਰਿਵਾਰ ਨੇ ਸਮਾਜ ਵਿਚ ਕੀਤੀ ਅਨੋਖੀ ਪਹਿਲ <br/> ਅਗਲੀ ਖ਼ਬਰ ਸਾਬਕਾ ਫੌਜੀਆਂ ਦੇ ਬੱਚਿਆਂ ਲਈ ਐਜੂਕੇਸ਼ਨ ਗ੍ਰਾਂਟ, ਮੈਰਿਜ ਗ੍ਰਾਂਟ ਅਤੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਨੂੰ ਮਿਲਣ ਵਾਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।