ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਵਿਖੇ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਬਠਿੰਡਾ ਅਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਐਨ.ਐੱਸ.ਐੱਸ. ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਸਥਾ ਦੇ ਰੈੱਡ ਰਿੱਬਨ ਕਲੱਬਾਂ ਵਲੋਂ ਅੰਤਰ-ਰਾਸ਼ਟਰੀ ਏਡਜ਼ ਦਿਵਸ ਮਨਾਇਆ ਗਿਆ¢ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਐਮ.ਡੀ. ਗੁਰਬਿੰਦਰ ਸਿੰਘ ਬੱਲੀ ਨੇ ਕਿਹਾ ਕਿ ਏਡਜ਼ ਬਾਰੇ ਜਾਗਰੂਕਤਾ ਪੈਦਾ ਕਰਨਾ ਸਮਾਜ ਦੀ ਸਭ ਤੋਂ ਵੱਡੀ ਲੋੜ ਹੈ¢ ਇਸ ਤਰ੍ਹਾਂ ਦੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਸਿਹਤ-ਸਬੰਧੀ ਜਾਣਕਾਰੀ ਦੇਣ ਵਿਚ ਮਦਦਗਾਰ ਸਾਬਤ ਹੁੰਦੇ ਹਨ¢ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਐੱਚ.ਆਈ.ਵੀ./ਏਡਜ਼ ਬਾਰੇ ਭਰੋਸੇਯੋਗ ਜਾਣਕਾਰੀ ਅਤੇ ਸੁਰੱਖਿਅਤ ਜੀਵਨ-ਸ਼ੈਲੀ ਹੀ ਇਸ ਬਿਮਾਰੀ ਤੋਂ ਬਚਾਅ ਦਾ ਸਭ ਤੋਂ ਵਧੀਆ ਸਾਧਨ ਹੈ¢ ਪਿ੍ੰਸੀਪਲ-ਕਮ-ਪ੍ਰੋਗਰਾਮ ਅਫ਼ਸਰ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਏਡਜ਼ ਦਿਵਸ ਸਾਨੂੰ ਹਮੇਸ਼ਾ ਸੁਚੇਤ ਰਹਿਣ ਅਤੇ ਸਿਆਣੇ ਫ਼ੈਸਲੇ ਲੈਣ ਦੀ ਪ੍ਰੇਰਣਾ ਦਿੰਦਾ ਹੈ¢ ਉਨ੍ਹਾਂ ਨੇ ਰੈੱਡ ਰਿੱਬਨ ਕਲੱਬ ਦੀਆਂ ਯੂਨਿਟਾਂ ਅਤੇ ਸਾਰੇ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਸਮਾਰੋਹ ਨੂੰ ਸਫਲ ਬਣਾਉਣ ਵਿਚ ਯੋਗ ਭੂਮਿਕਾ ਨਿਭਾਈ¢ ਮਾਤਾ ਸੁੰਦਰੀ ਇੰਸਟੀਚਿਊਟਸ ਆਫ਼ ਨਰਸਿੰਗ ਦੇ ਮੁਖੀ ਪ੍ਰੋ. ਰਾਜਵੀਰ ਕੌਰ ਨੇ ਕਾਲਜ ਦੇ ਰੈੱਡ ਰਿੱਬਨ ਕਲੱਬ ਦੇ ਵੱਖ-ਵੱਖ ਯੂਨਿਟਾਂ ਦੀਆਂ ਵਿਦਿਆਰਥਣਾਂ ਨੂੰ ਐੱਚ.ਆਈ.ਵੀ./ਏਡਜ਼ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਦਿੱਤਾ ¢ ਇਸ ਮੌਕੇ ਸੰਸਥਾ ਵਿਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ¢ ਸੰਸਥਾ ਦੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ਅਤੇ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਨੇ ਵਿਦਿਆਰਥਣਾਂ ਅਤੇ ਰੈੱਡ ਰਿੱਬਨ ਕਲੱਬ ਦੀ ਸ਼ਲਾਘਾ ਕੀਤੀ |