30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਬਠਿੰਡਾ ਕੇਂਦਰੀ ਜੇਲ੍ਹ ਦਾ ਵਾਰਡਨ ਜੇਲ੍ਹ ਅੰਦਰ ਹੀ ਕਰ ਰਿਹਾ ਸੀ ਨਸ਼ੇ ਦੀ ਸਪਲਾਈ <br/>

ਅਜੀਤ ਡੈਸਕ 29-12-2025
ਬਠਿੰਡਾ, 28 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਕੇਂਦਰੀ ਜੇਲ੍ਹ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਜੇਲ੍ਹ ਦੀ ਸੁਰੱਖਿਆ ਅਤੇ ਸੁਧਾਰ ਪ੍ਰਣਾਲੀ 'ਤੇ ਕਈ ਸਵਾਲ ਖੜੇ੍ਹ ਕੀਤੇ ਹਨ | ਜੇਲ੍ਹ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੇ ਮਾਮਲੇ 'ਚ ਇਕ ਵਾਰਡਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਦੋਸ਼ ਹੈ, ਕਿ ਵਾਰਡਨ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰ ਰਿਹਾ ਸੀ | ਇਕ ਸਾਂਝੇ ਆਪ੍ਰੇਸ਼ਨ ਵਿਚ ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਨੇ ਮੁਲਜ਼ਮ ਵਾਰਡਨ ਤੋਂ ਹੈਰੋਇਨ, ਅਫ਼ੀਮ ਅਤੇ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰਦੇ ਹੋਏ ਉਸ ਨੂੰ ਮਹਿਲਾ ਜੇਲ੍ਹ ਅੰਦਰ ਬਣੇ ਸਰਕਾਰੀ ਕੁਆਟਰ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਜਿਸ ਦੀ ਪਹਿਚਾਣ ਜੇਲ੍ਹ ਵਾਰਡਨ ਸਿਪਾਹੀ ਵਰਿੰਦਰ ਕੁਮਾਰ ਵਾਸੀ ਪਿੰਡ ਖੈਰਪੁਰ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ | ਥਾਣਾ ਨੇਹੀਆਂਵਾਲਾ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵਾਰਡਨ ਸਿਪਾਹੀ ਵਰਿੰਦਰ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਦੱਸਣਾ ਬਣਦਾ ਹੈ ਕਿ ਕੇਂਦਰੀ ਜੇਲ੍ਹ ਦੇ ਕਈ ਕਰਮਚਾਰੀਆਂ ਨੂੰ ਇਸ ਤੋਂ ਪਹਿਲਾ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਲੰਬੇ ਸਮੇਂ ਤੋਂ ਨਸ਼ੇ ਦੀ ਤਸਕਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ | ਕੁਝ ਕੈਦੀਆ ਤੋਂ ਜੇਲ੍ਹ ਅੰਦਰ ਪਾਬੰਦੀਸ਼ੁਦਾ ਪਦਾਰਥ ਮਿਲਣ ਦੇ ਬਾਦ ਜੇਲ੍ਹ ਪ੍ਰਸ਼ਾਸਨ ਚੌਕਸ ਹੋ ਗਿਆ ਸੀ | ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਇਕ ਗੁਪਤ ਜਾਂਚ ਸ਼ੁਰੂ ਕੀਤੀ ਗਈ | ਜਾਂਚ ਦੌਰਾਨ ਸੱਕ ਇਕ ਜੇਲ੍ਹ ਵਾਰਡਨ 'ਤੇ ਪਿਆ | ਦੱਸਿਆ ਜਾ ਰਿਹਾ ਹੈ, ਕਿ ਮੁਲਜ਼ਮ ਜੇਲ੍ਹ ਵਾਰਡਨ ਸਿਪਾਹੀ ਵਰਿੰਦਰ ਕੁਮਾਰ ਆਪਣੀ ਡਿਊਟੀ ਦਾ ਦੁਰਪ੍ਰਯੋਗ ਕਰ ਰਿਹਾ ਸੀ ਤੇ ਉਹ ਬਾਹਰੀ ਤਸਕਰਾਂ ਦੇ ਸੰਪਰਕ 'ਚ ਹੋਣ ਕਾਰਨ ਜੇਲ੍ਹ ਅੰਦਰ ਬੰਦ ਕੈਦੀਆਂ ਤੋਂ ਮੋਟੀ ਰਕਮ ਲੈ ਕੇ ਨਸ਼ਾ ਸਪਲਾਈ ਕਰਦਾ ਸੀ, ਪਰ ਅਜੇ ਤੱਕ ਇਹ ਪਤਾ ਨਹੀ ਲੱਗ ਸਕਿਆ ਕਿ ਉਹ ਜੇਲ੍ਹ ਦੇ ਅੰਦਰ ਕਿੰਨੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ ਸੀ | ਪੁਲਿਸ ਨੇ ਵਾਰਡਨ ਦੇ ਕੋਲੋਂ 27 ਗ੍ਰਾਮ ਹੈਰੋਇਨ, 21 ਗ੍ਰਾਮ ਅਫ਼ੀਮ ਅਤੇ 60 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ | ਜਿਸ ਨੂੰ ਅਦਾਲਤ 'ਚ ਪੇਸ਼ ਕਰਦੇ ਹੋਏ ਉਸ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ, ਤਾਂ ਜੋ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਸਕੇ |

ਪਿਛਲੀ ਖ਼ਬਰ ਦਿਹਾੜਿਆਂ 'ਚ ਸੈਲੂਨ ਦਾ ਉਦਘਾਟਨ ਕਰਨ 'ਤੇ ਰੱਖੜਾ ਖ਼ਿਲਾਫ਼ ਕਾਰਵਾਈ ਲਈ ਜਥੇਦਾਰ ਦੇ ਨਾਂਅ ਸੌਂਪਿਆ ਪੱਤਰ <br/> ਅਗਲੀ ਖ਼ਬਰ ਪ੍ਰਵਾਸੀ ਨੌਜਵਾਨ ਨੇ ਆਪਣੀ ਸਕੀ ਨਾਬਾਲਗ ਭੈਣ ਨੂੰ ਬਣਾਇਆ ਹਵਸ਼ ਦਾ ਸ਼ਿਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।