01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜਲ ਘਰ ਤੋਂ ਨਹਿਰੀ ਪਾਣੀ ਦੀ ਸਪਲਾਈ ਨਾ ਦੇਣ ਕਾਰਨ ਪਿੰਡ ਵਾਸੀਆਂ ਵਲੋਂ ਨਾਅਰੇਬਾਜ਼ੀ <br/>

ਅਜੀਤ ਡੈਸਕ 29-12-2025

ਮਹਿਮਾ ਸਰਜਾ, 28 ਦਸੰਬਰ (ਬਲਦੇਵ ਸੰਧੂ)- ਪਿੰਡ ਮਹਿਮਾ ਸਰਜਾ ਜਲ ਘਰ ਵਿਖੇ ਲੰਮੇ ਸਮੇਂ ਤੋਂ ਨਹਿਰੀ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਅੱਜ ਪਿੰਡ ਦੇ ਲੋਕਾਂ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਨਕ ਸਿੰਘ ਦੀ ਅਗਵਾਈ ਹੇਠ ਇਕੱਤਰ ਹੋ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ¢ ਜਿੱਥੇ ਪਿੰਡ ਦੇ ਲੋਕਾਂ ਨੇ ਸਬੰਧਿਤ ਅਧਿਕਾਰੀਆਂ ਤੇ ਦੋਸ਼ ਲਾਏ ਹਨ ਕਿ ਜਲ ਘਰ ਤੋਂ ਨਹਿਰੀ ਪਾਣੀ ਦੀ ਸਪਲਾਈ ਪਿਛਲੇ ਲੰਮੇ ਸਮੇਂ ਤੋਂ ਨਹੀਂ ਦਿੱਤੀ ਜਾਂਦੀ¢ ਉਨ੍ਹਾਂ ਕਿਹਾ ਕਿ ਸਰਪੰਚ ਵਲੋਂ ਟਿਊਬਵੈੱਲ ਮੋਟਰ ਤੋਂ ਧਰਤੀ ਹੇਠਲੇ ਪਾਣੀ ਦੀ ਸਪਲਾਈ ਦੇ ਕੇ ਪਾਣੀ ਦਾ ਬੁੱਤਾ ਸਾਰਿਆ ਜਾਂਦਾ ਹੈ, ਪਰ ਪਿੰਡ ਦੇ ਲੋਕ ਇਹ ਪਾਣੀ ਪੀਣ ਦੇ ਯੋਗ ਨਾ ਹੋਣ ਕਾਰਨ ਸੰਤੁਸ਼ਟ ਨਹੀਂ ਹਨ¢ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਤੋਂ ਬਿੱਲ ਨਹਿਰੀ ਪਾਣੀ ਦਾ ਵਸੂਲਿਆ ਜਾ ਰਿਹਾ ਹੈ¢ ਉਨ੍ਹਾਂ ਚਿਤਾਵਨੀ ਦਿੱਤੀ ਕਿ ਇਕ ਹਫ਼ਤੇ ਦੇ ਵਿਚ ਨਹਿਰੀ ਪਾਣੀ ਦੀ ਸਪਲਾਈ ਨਾ ਚਾਲੂ ਕੀਤੀ ਗਈ ਤਾਂ ਪਿੰਡ ਵਾਸੀ ਇਕੱਠੇ ਹੋ ਕੇ ਧਰਨਾ ਦੇਣ ਲਈ ਮਜਬੂਰ ਹੋਣਗੇ¢ ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਮਾ.ਸੇਵਕ ਸਿੰਘ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਆਗੂ ਬੇਅੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਪ੍ਰੀਤ ਸਿੰਘ ਜੱਸੀ, ਦੀਪਕ ਪਾਲ ਸਿੰਘ, ਭੋਲਾ ਸਿੰਘ, ਸੁਖਦੇਵ ਸਿੰਘ, ਇਕਬਾਲ ਸਿੰਘ, ਤਾਰ ਸਿੰਘ, ਨਿਰਮਲ ਸਿੰਘ ਗੁਰਭੇਜ ਸਿੰਘ ਸਿਕੰਦਰ ਸਿੰਘ, ਨੈਬ ਸਿੰਘ, ਜਸਪ੍ਰੀਤ ਸਿੰਘ, ਬਿੱਕਰ ਸਿੰਘ ਮੌਜੂਦ ਸਨ¢ ਇਸ ਸਬੰਧੀ ਪਿੰਡ ਦੀ ਸਰਪੰਚ ਗੁਰਜੀਤ ਕੌਰ ਨੇ ਕਿਹਾ ਕਿ ਪਿੰਡ ਦੀ ਭਲਾਈ ਵਾਸਤੇ ਇਕ ਟਿਊਬਵੈੱਲ ਮੋਟਰ ਲਾਈ ਗਈ ਹੈ, ਜਿਸ ਤੋਂ ਪਿੰਡ ਨੂੰ ਪਾਣੀ ਦੀ ਸਪਲਾਈ ਬੰਦੀ ਦੌਰਾਨ ਦਿੱਤਾ ਜਾਂਦਾ ਹੈ¢ ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਬੰਦੀ ਹੋਣ ਕਾਰਨ ਪਿੱਛੇ ਪਾਣੀ ਨਹੀਂ ਉਪੜ ਸਕਿਆ¢ ਉਨ੍ਹਾਂ ਕਿਹਾ ਕਿ ਜਲ ਘਰ ਤੋਂ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ¢ ਇਸ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜੇ ਈ ਸÏਰਭ ਕੁਮਾਰ ਤੋਂ ਪੱਖ ਲੈਣ ਲਈ ਮੋਬਾਇਲ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ ਜਿਸ ਕਾਰਨ ਗੱਲ ਨਹੀਂ ਹੋ ਸਕੀ¢

ਪਿਛਲੀ ਖ਼ਬਰ ਬੋਹਾ ਮੰਡੀ ਦੀ ਨਵੀਂ ਵਾਰਡਬੰਦੀ ਨੂੰ ਲੈ ਕੇ ਸਾਰੇ ਵਾਰਡਾਂ ਦੇ ਲੋਕਾਂ 'ਚ ਰੋਹ <br/> ਅਗਲੀ ਖ਼ਬਰ ਨਸ਼ਿਆਂ ਵਿਰੁੱਧ ਢਿੱਲੀ ਕਾਰਗੁਜ਼ਾਰੀ ਅਤੇ ਅਪਰਾਧ ਨਾ ਠੱਲ੍ਹ ਸਕਣ ਦੇ ਦੋਸ਼ਾਂ ਤਹਿਤ ਥਾਣਾ ਸੰਗਤ ਦਾ ਐੱਸ.ਐੱਚ.ਓ. ਮੁਅੱਤਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।