01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਤਿੰਨ ਕਾਰਾਂ ਆਪਸ ਵਿਚ ਟਕਰਾਈਆਂ, 5 ਜ਼ਖ਼ਮੀ <br/>

ਅਜੀਤ ਡੈਸਕ 29-12-2025
ਬਠਿੰਡਾ, 28 ਦਸੰਬਰ (ਪੱਤਰ ਪ੍ਰੇਰਕ)-ਬਠਿੰਡਾ ਤੋਂ ਭੁੱਚੋ ਰੋਡ 'ਤੇ ਤਿੰਨ ਕਾਰਾਂ ਆਪਸ ਵਿਚ ਟਕਰਾ ਗਈਆਂ, ਜਿਸ ਕਾਰਨ ਤਿੰਨਾਂ ਕਾਰਾਂ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਇਸ ਹਾਦਸੇ ਵਿਚ 5 ਜਣਿਆ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਿਨ੍ਹਾਂ ਵਿਚੋਂ ਇੱਕ ਕਾਰ ਚਾਲਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਹਾਦਸਾ ਦਾ ਪਤਾ ਚੱਲਦਿਆਂ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਸੰਦੀਪ ਗਿੱਲ ਘਟਨਾ ਸਥਾਨ 'ਤੇ ਪਹੁੰਚੇ ਅਤੇ ਗੰਭੀਰ ਜ਼ਖ਼ਮੀ ਕਾਰ ਚਾਲਕ ਨੂੰ ਕਾਰ ਵਿਚੋਂ ਕੱਢ ਕੇ ਹਸਪਤਾਲ ਭਰਤੀ ਕਰਵਾਇਆ ਗਿਆ | ਜਿਸ ਦੀ ਪਹਿਚਾਣ ਰਾਜਨਪ੍ਰੀਤ ਸਿੰਘ ਵਾਸੀ ਮਣੀ ਵਾਲਾ, ਮਲੋਟ ਵਜੋਂ ਹੋਈ ਹੈ, ਜਦਕਿ ਦੂਜੇ ਕਾਰ ਸਵਾਰਾਂ ਨੂੰ ਮਾਮੂਲੀ ਸੱਟਾਂ ਲੱਗਣ ਕਾਰਨ ਨੇੜਲੇ ਹਸਪਤਾਲ 'ਚ ਲਿਜਾ ਕੇ ਮੁੱਢਲੀ ਸਹਾਇਤਾ ਦਿੱਤੀ ਗਈ ਹੈ |

ਪਿਛਲੀ ਖ਼ਬਰ ਸੀ.ਬੀ.ਆਈ. ਅਧਿਕਾਰੀ ਬਣ ਕੇ ਹਾਊਸ ਅਰੈਸਟ ਦਾ ਡਰ ਦਿਖਾ ਇਕ ਵਿਅਕਤੀ ਤੋਂ ਠੱਗੇ 24 ਲੱਖ ਰੁਪਏ <br/> ਅਗਲੀ ਖ਼ਬਰ ਦਿਆਲ ਸੋਢੀ ਤੇ ਗੁਰਪ੍ਰੀਤ ਮਲੂਕਾ ਵਲੋਂ ਜ਼ਿਲ੍ਹਾ ਜਥੇਬੰਦੀ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।