02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਮਾਜਿਕ ਕੁਰੀਤੀਆਂ ਖ਼ਿਲਾਫ਼ ਵਿਦਿਆਰਥੀਆਂ ਨੇ ਕੀਤਾ ਅਹਿਦ <br/>

ਅਜੀਤ ਡੈਸਕ 29-12-2025
ਬਠਿੰਡਾ, 28 ਦਸੰਬਰ (ਗੁਰਦਰਸ਼ਨ ਲੁੱਧੜ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੈਰਾ ਲੀਗਲ ਵਲੰਟੀਅਰ ਰਾਮ ਸਰੂਪ ਸਿੰਘ ਸਿੱਧੂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਤੋਂ ਇਲਾਵਾ ਪਿੰਡ ਗਿੱਦੜ, ਗੰਗਾ ਅਤੇ ਨਾਥਪੁਰਾ ਦੇ ਸਕੂਲੀ ਵਿਦਿਆਰਥੀਆਂ ਲਈ 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾ ਕੇ ਜਾਗਰੂਕ ਕੀਤਾ ਗਿਆ¢ ਜਾਗਰੂਕਤਾ ਕਲਾਸਾਂ ਸੁਣਨ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ, ਸਰਕਾਰੀ ਮਿਡਲ ਸਕੂਲ ਗੰਗਾ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਗਿੱਦੜ ਦੇ ਵਿਦਿਆਰਥੀਆਂ ਵਲੋਂ ਸਮਾਜਿਕ ਕੁਰੀਤੀਆਂ ਖਿਲਾਫ ਅਹਿਦ ਕੀਤਾ ਗਿਆ¢ ਇਸ ਮੌਕੇ ਪੈਰਾ ਲੀਗਲ ਵਲੰਟੀਅਰ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਨੌਜਵਾਨ ਵਰਗ ਨੂੰ ਨਸ਼ੇ, ਮਾਨਸਿਕ/ਜਿਸਮਾਨੀ ਛੇੜਛਾੜ, ਬਾਲ-ਵਿਆਹ, ਏਡਜ਼ ਆਦਿ ਸਬੰਧੀ ਵਿਸ਼ੇਸ਼ ਤੌਰ 'ਤੇ ਸੈਮੀਨਾਰਾਂ ਦਾ ਆਯੋਜਨ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ¢ ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਸਕੂਲੀ ਉਮਰ ਦੇ ਵਿਦਿਆਰਥੀਆਂ ਉਤੇ ਸਮਾਜ ਦੇ ਮਾੜੇ ਅਨਸਰਾਂ ਦੀ ਅਕਸਰ ਨਜ਼ਰ ਹੁੰਦੀ ਹੈ, ਕਿਉਂਕਿ ਇਸ ਅਣਜਾਣ ਉਮਰ ਵਿਚ ਨਸ਼ੇ ਦੇ ਸੌਦਾਗਰ ਬੱਚਿਆਂ ਨੂੰ ਆਪਣੇ ਗਾਹਕ ਬਣਾਉਣ ਲਈ ਤਰ੍ਹਾਂ ਦਾ ਲਾਲਚ ਦਿੰਦੇ ਹਨ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਲਾਲਚਾਂ ਤੋਂ ਬਚਣਾ ਚਾਹੀਦਾ ਹੈ¢ ਇਸੇ ਤਰ੍ਹਾਂ ਹੀ ਲੜਕੀਆਂ ਨੂੰ ਜਦੋਂ ਗੈਰ ਸਮਾਜਿਕ ਤੱਤ ਪ੍ਰੇਸ਼ਾਨ ਕਰਦੇ ਹਨ, ਤਾਂ ਲੜਕੀਆਂ ਨੂੰ ਚੁੱਪ ਨਹੀਂ ਹੋਣਾ ਚਾਹੀਦਾ ਸਗੋਂ ਆਪਣੇ ਮਾਪਿਆਂ/ਅਧਿਆਪਕਾਂ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨਾਲ ਸੰਪਰਕ ਕਰਕੇ ਆਪਣੀ ਸਮੱਸਿਆ ਦਰਜ ਕਰਵਾਉਣੀ ਚਾਹੀਦੀ ਹੈ¢ ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੇ ਇੰਚਾਰਜ ਪਿ੍ੰਸੀਪਲ ਲਖਵਿੰਦਰ ਕੌਰ ਅਤੇ ਹੋਰਨਾਂ ਸਕੂਲ ਮੁਖੀਆਂ ਵਲੋਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ¢

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋ: ਬਲਾਕ ਰਾਮਪੁਰਾ ਦੀ ਹੋਈ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਦੇ ਖ਼ਿਲਾਫ਼ 1 ਜਨਵਰੀ ਤੋਂ ਅੰਦੋਲਨ ਤੇਜ਼ ਕਰਾਂਗੇ-ਗਹਿਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।