03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸਾਂ ਰਵਾਨਾ <br/>

ਅਜੀਤ ਡੈਸਕ 29-12-2025
ਮਾਨਸਾ, 28 ਦਸੰਬਰ (ਰਾਵਿੰਦਰ ਸਿੰਘ ਰਵੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਤੋਂ ਧਾਰਮਿਕ ਅਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ | ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਹਲਕਾ ਵਿਧਾਇਕ ਬੁਢਲਾਡਾ ਬੁੱਧ ਰਾਮ ਅਤੇ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਪਵਿੱਤਰ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ 'ਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤਿ੍ਤ ਪ੍ਰਬੰਧ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਰੜ੍ਹ ਤੇ ਖੋਖਰ ਕਲਾਂ ਤੋਂ 42-42 ਅਤੇ ਹੀਰੋਂ ਖ਼ੁਰਦ ਤੋਂ 45 ਸ਼ਰਧਾਲੂਆਂ ਦਾ ਜਥਾ ਪਵਿੱਤਰ ਸ਼ਹਿਰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਰਸ਼ਨਾਂ ਲਈ ਰਵਾਨਾ ਹੋਇਆ | ਉਨ੍ਹਾਂ ਕਿਹਾ ਕਿ ਭਵਿੱਖ 'ਚ ਵੀ ਇਸ ਸਕੀਮ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ |

ਪਿਛਲੀ ਖ਼ਬਰ ਸ਼ਹਿਰ ਦੀ ਨਵੀਂ ਵਾਰਡਬੰਦੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਰੱਦ <br/> ਅਗਲੀ ਖ਼ਬਰ ਸੜਕਾਂ ਤੋਂ ਚਿੱਟੀਆਂ ਤੇ ਪੀਲੀਆਂ ਪੱਟੀਆਂ ਗ਼ਾਇਬ, ਹਾਦਸੇ ਵਾਪਰਨ ਦਾ ਖ਼ਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।