29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਆਸ ਵੈੱਲਫੇਅਰ ਸੁਸਾਇਟੀ ਨੇ ਸਕੂਲੀ ਬੱਚਿਆਂ ਨੂੰ ਜੈਕਟਾਂ ਵੰਡੀਆਂ

ਅਜੀਤ ਡੈਸਕ 30-12-2025
ਬਠਿੰਡਾ, 24 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਆਸ ਵੈੱਲਫੇਅਰ ਸੁਸਾਇਟੀ ਬਠਿੰਡਾ ਵਲੋਂ ਸਕੂਲੀ ਬੱਚਿਆਂ ਨੂੰ ਜੈਕਟਾਂ ਵੰਡੀਆਂ ਗਈਆਂ ਤੇ ਇਸ ਤੋਂ ਇਲਾਵਾ ਵੱਡੀ ਉਮਰ ਦੇ ਬਜ਼ੁਰਗਾਂ ਨੂੰ ਵੀ ਠੰਡ ਤੋਂ ਬਚਾਅ ਲਈ ਜੈਕਟਾਂ ਦਿੱਤੀਆਂ ਗਈਆਂ | ਇਸ ਮੌਕੇ ਆਸ ਵੈੱਲਫੇਅਰ ਸੁਸਾਇਟੀ ਦੀ ਪ੍ਰਧਾਨ ਰਿਤੂ ਸਵੇਰਾ ਨੇ ਕਿਹਾ ਕਿ ਉਨ੍ਹਾਂ ਦੇ ਸੰਸਥਾ ਵਲੋਂ ਲਗਾਤਾਰ ਸਮਾਜਸੇਵਾ ਦੇ ਖੇਤਰ ਵਿਚ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਉਨ੍ਹਾਂ ਦੀ ਸੰਸਥਾ ਵਲੋਂ ਸਥਾਨਕ ਨੈਸ਼ਨਲ ਕਾਲੋਨੀ ਵਿਚ ਉਨ੍ਹਾਂ ਕੋਲ ਟਿਊਸ਼ਨ ਦੀ ਪੜ੍ਹਾਈ ਕਰ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਅਮਰਪੁਰਾ ਦੇ 60 ਵਿਦਿਆਰਥੀਆਂ ਨੂੰ ਜੈਕਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਤੇ ਆਉਣ ਵਾਲੇ ਦਿਨਾਂ 'ਚ ਇਸੇ ਤਰ੍ਹਾਂ ਹੋਰਨਾਂ ਸਕੂਲਾਂ ਦੇ ਲੋੜਵੰਦ ਬੱਚਿਆਂ ਨੂੰ ਜੈਕਟਾਂ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਨਾਲ ਰਜਿੰਦਰ ਕੌਰ ਅਤੇ ਸੰਸਥਾ ਦੇ ਹੋਰ ਮੈਂਬਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਦੋ ਪੰਚਾਂ ਸਮੇਤ ਅੱਧੀ ਦਰਜਨ ਆਗੂ ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਬੈਂਕ ਅਧਿਕਾਰੀਆਂ ਨੇ ਲੋਨ ਲੈਣ ਵਾਲੇ ਦਾ ਘਰ ਨਿਲਾਮ ਕਰਨ ਦੀ ਕਾਰਵਾਈ ਕੀਤੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।