22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਟਰਾਂਮਾਡੋਲ ਦੀਆਂ ਗੋਲੀਆਂ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਇੱਕ ਕਾਬੂ, ਮਾਮਲਾ ਦਰਜ <br/>

ਅਜੀਤ ਡੈਸਕ 31-12-2025
ਤਲਵੰਡੀ ਸਾਬੋ, 30 ਦਸੰਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਸ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ | ਮਾਮਲੇ ਸੰਬੰਧੀ ਥਾਣਾ ਤਲਵੰਡੀ ਸਾਬੋ ਦੇ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਮੈਡਮ ਅਵਨੀਤ ਕੌਂਡਲ ਜ਼ਿਲ•ਾ ਪੁਲਸ ਮੁਖੀ ਬਠਿੰਡਾ ਅਤੇ ਹਰਪ੍ਰੀਤ ਸਿੰਘ ਡੀ.ਅੱੈਸ.ਪੀ ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ 'ਯੁੱਧ ਨਸ਼ੇ ਵਿਰੁੱਧ' ਤਹਿਤ ਏ.ਅੱੈਸ.ਆਈ ਰਜਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਤਲਵੰਡੀ ਸਾਬੋ ਦੀ ਅਨਾਜ ਮੰਡੀ ਵੱਲ ਗਸ਼ਤ ਕਰ ਰਹੇ ਸਨ ਤਾਂ ਇੱਕ ਵਿਅਕਤੀ ਪੁਲਸ ਨੂੰ ਦੇਖ ਕੇ ਭੱਜਣ ਦੀ ਫ਼ਿਰਾਕ 'ਚ ਲੱਗਾ ਤਾਂ ਸ਼ੱਕ ਦੇ ਅਧਾਰ 'ਤੇ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 40 ਗੋਲੀਆਂ ਟਰਾਂਮਾਡੋਲ ਮਾਰਕਾ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ, ਪੁਲਸ ਪਾਰਟੀ ਨੇ ਗੋਲੀਆਂ ਅਤੇ ਡਰੱਗ ਮਨੀ ਆਪਣੇ ਕਬਜ਼ੇ ਵਿਚ ਲੈ ਕੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ | ਥਾਣਾ ਮੁਖੀ ਅਨੁਸਾਰ ਕਥਿਤ ਦੋਸ਼ੀ ਦੀ ਪਛਾਣ ਹਰਜੀਤ ਸਿੰਘ ਵਾਸੀ ਕਮਾਲੂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |


ਪਿਛਲੀ ਖ਼ਬਰ ਚਾਈਨਾ ਡੋਰ ਸਮੇਤ ਦੋ ਵਿਅਕਤੀ ਗਿ੍ਫ਼ਤਾਰ, 10 ਗੁੱਟੇ ਚਾਈਨਾ ਡੋਰ ਬਰਾਮਦ ਅਗਲੀ ਖ਼ਬਰ ਕਾਰਪੋਰੇਸ਼ਨ ਚੋਣਾਂ ਵਿਚ ਪਾਰਟੀ ਡਟ ਕੇ ਟਕਰਾਅ ਕਰੇਗੀ-ਗਿਆਨੀ ਹਰਪ੍ਰੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।