22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਚਾਈਨਾ ਡੋਰ ਸਮੇਤ ਦੋ ਵਿਅਕਤੀ ਗਿ੍ਫ਼ਤਾਰ, 10 ਗੁੱਟੇ ਚਾਈਨਾ ਡੋਰ ਬਰਾਮਦ

ਅਜੀਤ ਡੈਸਕ 31-12-2025
ਬਠਿੰਡਾ, 30 ਦਸੰਬਰ (ਵੀਰਪਾਲ ਸਿੰਘ)-ਬਠਿੰਡਾ ਪਿੁਲਸ ਵਲੋਂ ਦਾਣਾ ਮੰਡੀ ਬਠਿੰਡਾ ਨੇੜਿਓਾ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 10 ਗੁੱਟੇ ਚਾਇਨਾ ਡੋਰ ਦੇ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅੰਮਿ੍ਤਪਾਲ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 10 ਗੁੱਟੇ ਚਾਇਨਾ ਡੋਰ ਦੇ ਬਰਾਮਦ ਕਰ ਲਏ ਗਏ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਮਲ ਕੁਮਾਰ ਅਤੇ ਪਿ੍ਥਵੀ ਰਾਜ ਵਾਸੀ ਬਠਿੰਡਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਕੋਤਵਾਲੀ ਵਿਖੇ ਬੀ ਐੱਨ ਐੱਸ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਪੀ.ਐੱਚ.ਸੀ. ਦੀਆਂ ਬੰਦ ਕੀਤੀਆਂ ਸੇਵਾਵਾਂ ਨੂੰ ਮੁੜ ਚਲਾਉਣ ਤੇ ਸਰਕਾਰੀ ਬੱਸਾਂ ਦੇ ਰੁਕਣ ਲਈ ਲਹਿਰਾ ਮੁਹੱਬਤ ਵਾਸੀਆਂ ਵਲ... ਅਗਲੀ ਖ਼ਬਰ ਟਰਾਂਮਾਡੋਲ ਦੀਆਂ ਗੋਲੀਆਂ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਇੱਕ ਕਾਬੂ, ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।