22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਅਮਰਦੀਪ ਸਿੰਘ ਰਾਜਨ ਸਰਬਸੰਮਤੀ ਨਾਲ ਚੁਣੇ ਕੋਆਪ੍ਰੇਟਿਵ ਬੈਂਕ ਬਠਿੰਡਾ ਦੇ ਚੇਅਰਮੈਨ

ਅਜੀਤ ਡੈਸਕ 31-12-2025
ਬਠਿੰਡਾ, 30 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-'ਦੀ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ' ਦੇ ਨਵੇਂ ਚੁਣੇ ਗਏ ਬੋਰਡ ਆਫ਼ ਡਾਇਰੈਕਟਰਜ਼ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਸਰਬਸੰਮਤੀ ਨਾਲ ਅਮਰਦੀਪ ਸਿੰਘ ਰਾਜਨ ਨੂੰ 'ਦੀ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ' ਦਾ ਚੇਅਰਮੈਨ ਚੁਣ ਲਿਆ ਗਿਆ, ਜਦਕਿ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੂੰ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ, ਚੰਡੀਗੜ੍ਹ ਲਈ ਨੁਮਾਇੰਦਾ ਨਿਯੁਕਤ ਕੀਤਾ ਗਿਆ¢ ਅਮਰਦੀਪ ਸਿੰਘ ਰਾਜਨ ਮੌਜੂਦਾ ਸਮੇਂ 'ਆਪ' ਦੇ ਯੂਥ ਮੀਤ ਪ੍ਰਧਾਨ ਪੰਜਾਬ ਅਤੇ ਡਾਇਰੈਕਟਰ ਪੰਜਾਬ ਵਾਟਰ ਰਿਸੋਰਸਜ਼ ਕਾਰਪੋਰੇਸ਼ਨ ਹਨ | ਇਸ ਮੌਕੇ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਨਵੇਂ ਚੁਣੇ ਚੇਅਰਮੈਨ ਅਮਰਦੀਪ ਸਿੰਘ ਰਾਜਨ ਨੂੰ ਮੂੰਹ ਮਿੱਠਾ ਕਰਵਾ ਕੇ ਅਤੇ ਗੁਲਦਸਤਾ ਭੇਟ ਕਰਕੇ ਵਧਾਈਆਂ ਦਿੱਤੀਆਂ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਦੀ ਅਗਵਾਈ ਹੇਠ ਨੌਜਵਾਨ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ¢ ਮੇਅਰ ਮਹਿਤਾ ਨੇ ਕਿਹਾ ਕਿ ਅਮਰਦੀਪ ਪਿਛਲੇ ਕਰੀਬ ਦਸ ਸਾਲਾਂ ਤੋਂ ਪਾਰਟੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ, ਜਿਸ ਕਰਕੇ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਦੀ ਕਦਰ ਕਰਦਿਆਂ ਇਹ ਜ਼ਿੰਮੇਵਾਰੀ ਸੌਂਪੀ ਹੈ¢ ਉਨ੍ਹਾਂ ਉਮੀਦ ਜਤਾਈ ਕਿ ਅਮਰਦੀਪ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ 'ਦ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਨੂੰ ਨਵੀਆਂ ਉੱਚਾਈਆਂ ਤੱਕ ਲੈ ਜਾਣਗੇ¢ ਉਨ੍ਹਾਂ ਨੇ ਸੁਖਦੀਪ ਸਿੰਘ ਭਿੰਡਰ ਨੂੰ ਵੀ ਨੁਮਾਇੰਦਾ ਚੁਣੇ ਜਾਣ 'ਤੇ ਵਧਾਈ ਦਿੱਤੀ¢ ਆਪਣੀ ਨਿਯੁਕਤੀ 'ਤੇ ਅਮਰਦੀਪ ਸਿੰਘ ਰਾਜਨ ਨੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਅਮਰਜੀਤ ਮਹਿਤਾ ਪ੍ਰਧਾਨ ਪੀਸੀਏ, ਮੇਅਰ ਪਦਮਜੀਤ ਸਿੰਘ ਮਹਿਤਾ ਸਮੇਤ ਬਠਿੰਡਾ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਅਤੇ ਵੱਖ-ਵੱਖ ਬੋਰਡਾਂ ਦੇ ਚੇਅਰਮੈਨਾਂ ਦਾ ਧੰਨਵਾਦ ਕੀਤਾ¢ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਬੈਂਕ ਦੀ ਤਰੱਕੀ ਤੇ ਮੈਂਬਰਾਂ ਦੇ ਹਿੱਤਾਂ ਦੀ ਰੱਖਿਆ ਲਈ ਯਤਨਸ਼ੀਲ ਰਹਿਣਗੇ¢
ਪਿਛਲੀ ਖ਼ਬਰ ਭਾਰਤ ਭੂਸ਼ਨ ਜੈਨ ਨੂੰ ਘੱਟ ਗਿਣਤੀ ਮੋਰਚੇ ਦਾ ਪ੍ਰਧਾਨ ਕੀਤਾ ਨਿਯੁਕਤ <br/> ਅਗਲੀ ਖ਼ਬਰ ਨਿਪੁੰਨਤਾ ਖੋਜ ਅਤੇ ਸਕਾਲਰਸ਼ਿਪ ਪ੍ਰੀਿਖ਼ਆ 4 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।