22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਭਾਰਤ ਭੂਸ਼ਨ ਜੈਨ ਨੂੰ ਘੱਟ ਗਿਣਤੀ ਮੋਰਚੇ ਦਾ ਪ੍ਰਧਾਨ ਕੀਤਾ ਨਿਯੁਕਤ <br/>

ਅਜੀਤ ਡੈਸਕ 31-12-2025
ਰਾਮਪੁਰਾ ਫੂਲ, 30 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਭਾਜਪਾ ਵਲੋਂ ਸੂਬਾ ਤੇ ਜ਼ਿਲ੍ਹਾ ਪੱਧਰ 'ਤੇ ਪਾਰਟੀ ਦੇ ਮੁੱਢਲੇ ਢਾਂਚੇ ਦੀ ਮਜ਼ਬੂਤੀ ਲਈ ਜਥੇਬੰਦੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ | ਇਸੇ ਹੀ ਕੜੀ ਅਧੀਨ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ ਵਲੋਂ ਬਠਿੰਡਾ ਜ਼ਿਲ੍ਹਾ ਦਿਹਾਤੀ ਦੇ ਅਹੱੁਦੇਦਾਰਾਂ ਦਾ ਐਲਾਨ ਕੀਤਾ ਗਿਆ | ਉਕਤ ਸੂਚੀ ਅਨੁਸਾਰ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਭਾਰਤ ਭੂਸ਼ਨ ਜੈਨ ਫੂਲ ਨੂੰ ਘੱਟ ਗਿਣਤੀ ਮੋਰਚੇ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ | ਇਸ ਮੌਕੇ ਦਿਆਲ ਸਿੰਘ ਸੋਢੀ ਅਤੇ ਗੁਰਪ੍ਰੀਤ ਸਿੰਘ ਮਲੂਕਾ ਨੇ ਭਾਰਤ ਭੂਸ਼ਨ ਜੈਨ ਨੂੰ ਸਨਮਾਨਿਤ ਕੀਤਾ ਅਤੇ ਵਧਾਈਆਂ ਦਿੱਤੀਆਂ | ਉਨ੍ਹਾਂ ਨੇ ਕਿਹਾ ਕਿ ਭਾਰਤ ਭੂਸ਼ਨ ਜ਼ਿਲ੍ਹੇ ਦੇ ਹਰ ਪਿੰਡ ਵਿਚ ਘੱਟ ਗਿਣਤੀਆਂ ਤੱਕ ਪਾਰਟੀ ਦੀਆਂ ਰਣਨੀਤੀਆਂ ਨੂੰ ਹਰ ਘਰ ਪਹੁੰਚਾਉਣ ਵਿਚ ਸਹਾਈ ਹੋਵੇਗਾ | ਇਸ ਮੌਕੇ ਭਾਰਤ ਭੂਸ਼ਨ ਜੈਨ ਫੂਲ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਸੰਗਠਨ ਮੰਤਰੀ ਸ਼੍ਰੀ ਨਿਵਾਸਨੂੰ, ਸੂਬਾ ਜਨਰਲ ਸਕੱਤਰ ਦਿਆਲ ਦਾਸ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਦਿਹਾਤੀ ਬਠਿੰਡਾ ਗੁਰਪ੍ਰੀਤ ਸਿੰਘ ਮਲੂਕਾ ਅਤੇ ਲੋਕ ਸਭਾ ਹਲਕਾ ਬਠਿੰਡਾ ਕੋਆਰਡੀਨੇਟਰ ਪਰਮਪਾਲ ਕੌਰ ਮਲੂਕਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਸੰਗਤ ਮੰਡੀ ਵਿਖੇ ਸਰਕਾਰੀ ਬੱਸ ਸਰਵਿਸ ਦਾ ਬੇਹੱਦ ਮਾੜਾ ਹਾਲ <br/> ਅਗਲੀ ਖ਼ਬਰ ਅਮਰਦੀਪ ਸਿੰਘ ਰਾਜਨ ਸਰਬਸੰਮਤੀ ਨਾਲ ਚੁਣੇ ਕੋਆਪ੍ਰੇਟਿਵ ਬੈਂਕ ਬਠਿੰਡਾ ਦੇ ਚੇਅਰਮੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।