21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਭਾਜਪਾ ਵਲੋਂ ਚੰਦਨਕਾਂਤ (ਕਾਲਾ ਗਰਗ) ਨੂੰ ਜ਼ਿਲ੍ਹਾ ਜਨਰਲ ਸੈਕਟਰੀ ਕੀਤਾ ਨਿਯੁਕਤ <br/>

ਅਜੀਤ ਡੈਸਕ 31-12-2025
ਰਾਮਪੁਰਾ ਫੂਲ, 30 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਭਾਜਪਾ ਵਲੋਂ ਸੂਬਾ ਤੇ ਜ਼ਿਲ੍ਹਾ ਪੱਧਰ ਤੇ ਪਾਰਟੀ ਦੇ ਮੁੱਢਲੇ ਢਾਂਚੇ ਦੀ ਮਜ਼ਬੂਤੀ ਲਈ ਜਥੇਬੰਦੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ | ਇਸ ਦੇ ਅਧੀਨ ਹੀ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਾਬਕਾ ਜ਼ਿਲਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ ਵਲੋਂ ਬਠਿੰਡਾ ਜ਼ਿਲੇ੍ਹ ਦੇ ਅਹੱੁਦੇਦਾਰਾਂ ਦਾ ਐਲਾਨ ਕੀਤਾ ਗਿਆ | ਪਿਛਲੇ ਦਿਨੀਂ ਨਿਯੁੱਕਤ ਕੀਤੇ ਭਾਜਪਾ ਆਗੂਆਂ ਦੀ ਸੂਚੀ ਅਨੁਸਾਰ ਲੰਬੇ ਸਮੇਂ ਤੋਂ ਭਾਜਪਾ ਦੇ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਨੌਜਵਾਨ ਆਗੂ ਚੰਦਨਕਾਂਤ ਕਾਲਾ ਗਰਗ ਨੂੰ ਜ਼ਿਲ੍ਹਾ ਜਨਰਲ ਸੈਕਟਰੀ ਨਿਯੁੱਕਤ ਕੀਤਾ ਗਿਆ ਹੈ | ਇਸ ਮੌਕੇ ਦਿਆਲ ਸਿੰਘ ਸੋਢੀ ਅਤੇ ਗੁਰਪ੍ਰੀਤ ਸਿੰਘ ਮਲੂਕਾ ਨੇ ਚੰਦਨਕਾਂਤ ਕਾਲਾ ਗਰਗ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ ਅਤੇ ਜ਼ਿਲ੍ਹਾ ਜਨਰਲ ਸੈਕਟਰੀ ਨਿਯੁਕਤ ਹੋਣ 'ਤੇ ਵਧਾਈਆ ਦਿੱਤੀਆਂ ਗਈਆਂ | ਉਨ੍ਹਾਂ ਨੇ ਕਿਹਾ ਕਿ ਨੌਜਵਾਨ ਆਗੂ ਚੰਦਨਕਾਂਤ ਕਾਲਾ ਗਰਗ ਵਲੋਂ ਪਾਰਟੀ ਪ੍ਰਤੀ ਕੀਤੀ ਜਾ ਰਹੀ ਮਿਹਨਤ ਪਾਰਟੀ ਲਈ ਆਉਣ ਵਾਲੇ ਸਮੇਂ ਵਿਚ ਸਹਾਈ ਸਿੱਧ ਹੋਵੇਗਾ | ਇਸ ਮੌਕੇ ਚੰਦਨਕਾਂਤ ਕਾਲਾ ਗਰਗ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਸੰਗਠਨ ਮੰਤਰੀ ਸ਼੍ਰੀ ਨਿਵਾਸਨੂੰ , ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ, ਜ਼ਿਲ੍ਹਾ ਪ੍ਰਧਾਨ ਦਿਹਾਤੀ ਬਠਿੰਡਾ ਗੁਰਪ੍ਰੀਤ ਸਿੰਘ ਮਲੂਕਾ ਅਤੇ ਲੋਕ ਸਭਾ ਹਲਕਾ ਬਠਿੰਡਾ ਕੋਆਰਡੀਨੇਟਰ ਪਰਮਪਾਲ ਕੌਰ ਮਲੂਕਾ ਦਾ ਵਿਸ਼ੇਸ ਤੌਰ 'ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਪਾਰਟੀ ਦੇ ਉੱਚ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਹਰ ਇਕ ਜਿੰਮੇਵਾਰੀ ਨੂੰ ਤਨ, ਮਨ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਬੀ.ਬੀ.ਐੱਸ. ਇੰਡੋ ਕੈਨੇਡੀਅਨ ਸਕੂਲ ਮਲੂਕਾ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫ਼ਦ ਡੀ.ਐੱਸ.ਈ. ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।