21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਬੀ.ਬੀ.ਐੱਸ. ਇੰਡੋ ਕੈਨੇਡੀਅਨ ਸਕੂਲ ਮਲੂਕਾ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ <br/>

ਅਜੀਤ ਡੈਸਕ 31-12-2025
ਭਗਤਾ ਭਾਈਕਾ, 30 ਦਸੰਬਰ (ਸੁਖਪਾਲ ਸਿੰਘ ਸੋਨੀ)-ਐਡਵੋਕੇਟ ਬਾਵਾ ਯਸ਼ਪ੍ਰੀਤ ਸਿੰਘ ਬਰਾੜ ਦੀ ਅਗਵਾਈ ਵਿਚ ਚੱਲ ਰਹੇ ਬੀ. ਬੀ. ਐੱਸ. ਇੰਡੋ ਕੈਨੇਡੀਅਨ ਸਕੂਲ ਮਲੂਕਾ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਧਾਰਮਿਕ ਸ਼ਰਧਾ ਅਤੇ ਸਤਿਕਾਰ ਨਾਲ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਪਾਵਨ ਸਮਾਗਮ ਦੌਰਾਨ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕ ਵਰਗ, ਵਿਦਿਆਰਥੀ ਅਤੇ ਸਟਾਫ਼ ਮੈਂਬਰਾਂ ਨੇ ਸਾਂਝੇ ਤੌਰ 'ਤੇ ਹਾਜ਼ਰੀ ਭਰੀ | ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਮਿੱਠੇ ਕੀਰਤਨ ਨਾਲ ਹੋਈ | ਸੁਖਮਨੀ ਸਾਹਿਬ ਦੇ ਪਾਠਾਂ ਰਾਹੀਂ ਸ਼ਹੀਦਾਂ ਦੀ ਅਟੱਲ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਉੱਚ ਆਦਰਸ਼ਾਂ 'ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਧਵਨ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦੀ ਦਿਹਾੜੇ ਸਾਨੂੰ ਸੱਚ, ਨਿਆਂ ਅਤੇ ਕੁਰਬਾਨੀ ਦੇ ਮਾਰਗ 'ਤੇ ਅਟੱਲ ਰਹਿਣ ਦੀ ਪ੍ਰੇਰਣਾ ਦਿੰਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਸਿੱਖਿਆ ਲੈ ਕੇ ਆਪਣੀ ਜ਼ਿੰਦਗੀ ਵਿਚ ਸੱਚਾਈ, ਸੇਵਾ ਅਤੇ ਅਨੁਸ਼ਾਸਨ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ | ਸਮਾਗਮ ਦੇ ਅੰਤ 'ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕੀ ਦੇਖ ਅਤੇ ਲੰਗਰ ਵਰਤਾਇਆ ਗਿਆ | ਸਕੂਲ ਪਰਿਵਾਰ ਵਲੋਂ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਕਾਰਜਕ੍ਰਮਾਂ ਰਾਹੀਂ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ ਅਤੇ ਧਾਰਮਿਕ ਚੇਤਨਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਦੁਹਰਾਇਆ ਗਿਆ |

ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿਚ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਭਾਜਪਾ ਵਲੋਂ ਚੰਦਨਕਾਂਤ (ਕਾਲਾ ਗਰਗ) ਨੂੰ ਜ਼ਿਲ੍ਹਾ ਜਨਰਲ ਸੈਕਟਰੀ ਕੀਤਾ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।