21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਅਵਾਰਾ ਪਸ਼ੂਆਂ ਤੋਂ ਫ਼ਸਲਾਂ ਦੀ ਰਾਖੀ ਲਈ ਨਗਰ ਪੰਚਾਇਤ ਮਹਿਰਾਜ ਨੇ ਕੀਤੀ ਪਹਿਲਕਦਮੀ

31-12-2025
ਮਹਿਰਾਜ, 30 ਦਸੰਬਰ (ਸੁਖਪਾਲ ਮਹਿਰਾਜ)-ਅਵਾਰਾ ਪਸ਼ੂਆਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਨਗਰ ਪੰਚਾਇਤ ਮਹਿਰਾਜ ਵਲੋਂ ਸਾਲ 2026-27 ਲਈ ਇਕ ਸਾਲਾ ਪ੍ਰਬੰਧ ਕੀਤਾ ਗਿਆ ਹੈ | ਇਹ ਫੈਸਲਾ ਨਗਰ ਪੰਚਾਇਤ ਦਫ਼ਤਰ ਵਿਖੇ ਪ੍ਰਧਾਨ, ਐਮ. ਸੀ. ਅਤੇ ਪਿੰਡ ਦੇ ਮੋਹਤਬਰ ਪੁਰਸ਼ਾਂ ਦੀ ਹਾਜ਼ਰੀ ਵਿਚ ਲਿਆ ਗਿਆ | ਸਹਿਮਤੀ ਨਾਲ ਅਵਾਰਾ ਪਸ਼ੂਆਂ ਤੋਂ ਫ਼ਸਲਾਂ ਦੀ ਰਾਖੀ ਦੀ ਜ਼ਿੰਮੇਵਾਰੀ ਰਾਜੂ ਅਤੇ ਛੋਟੂ (ਦੋਵੇਂ ਭਰਾਵਾਂ) ਨੂੰ ਸੌਂਪੀ ਗਈ | ਨਗਰ ਪੰਚਾਇਤ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਦੱਸਿਆ ਕਿ ਇਸ ਪ੍ਰਬੰਧ ਲਈ ਰਕਮ ਦੀ ਅਦਾਇਗੀ ਅਦਾਇਗੀ ਕਿਸ਼ਤਾਂ ਵਿਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਪ੍ਰਧਾਨ ਬੀਰਾ ਨੇ ਕਿਹਾ ਕਿ ਉਨ੍ਹਾਂ ਦੀ ਐਮ.ਸੀਜ਼ ਦੀ ਵਿਕਾਸ ਟੀਮ ਨਗਰ ਦੀ ਭਲਾਈ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਲਗਾਤਾਰ ਯਤਨਸ਼ੀਲ ਹੈ ਅਤੇ ਭਵਿੱਖ ਵਿਚ ਵੀ ਲੋਕ-ਹਿਤੈਸ਼ੀ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਕਿਸਾਨਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਆਪਣੀ ਜੇਬ ਤੋਂ ਖ਼ਰਚ ਕਰਕੇ ਫਸਲਾਂ ਦੀ ਰਾਖੀ ਕਰਨੀ ਪੈਂਦੀ ਸੀ, ਪਰ ਨਗਰ ਪੰਚਾਇਤ ਦੇ ਇਸ ਫੈਸਲੇ ਨਾਲ ਹੁਣ ਉਨ੍ਹਾਂ ਨੂੰ ਵੱਡਾ ਸੁਕੂਨ ਮਿਲਿਆ ਹੈ | ਉਨ੍ਹਾਂ ਨਗਰ ਪੰਚਾਇਤ ਮਹਿਰਾਜ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਵਲੋਂ ਸੀਮਿੰਟ ਫ਼ੈਕਟਰੀ ਲਗਾਉਣ ਦੇ ਵਿਰੋਧ 'ਚ ਡੀ.ਸੀ. ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ '26ਵਾਂ ਭਾਈ ਬਹਿਲੋ ਖੇਡ ਮੇਲਾ 2025' ਅਮਿੱਟ ਯਾਦਾਂ ਨਾਲ ਸੰਪੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।