30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੁੱਜਰਵਾਲ ਵਿਖੇ ਖੇਤੀਬਾੜੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ -ਸੰਦੀਪ ਸਿੰਘ ਪ੍ਰਧਾਨ ਅਤੇ ਨਿਰਮਲ ਸਿੰਘ ਨਿੰਮੋਂ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 01-06-2025
ਜੋਧਾਂ, 31 ਮਈ (ਗੁਰਵਿੰਦਰ ਸਿੰਘ ਹੈਪੀ)-ਦੀ ਗੁੱਜਰਵਾਲ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸੁਸਾਇਟੀ ਦੇ ਅਧਿਕਾਰੀ ਬਲਵਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਈ¢ ਚੋਣ ਦੌਰਾਨ ਸੰਦੀਪ ਸਿੰਘ ਨੂੰ ਸਭਾ ਦਾ ਪ੍ਰਧਾਨ ਅਤੇ ਨਿਰਮਲ ਸਿੰਘ ਨਿੰਮੋਂ ਨੂੰ ਮੀਤ ਪ੍ਰਧਾਨ ਚੁਣਿਆ ਗਿਆ¢ ਜਦਕਿ ਇਨ੍ਹਾਂ ਤੋਂ ਇਲਾਵਾ ਕਰਮ ਚੰਦ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਮਹਿੰਦਰਪਾਲ ਸਿੰਘ, ਦਰਸ਼ਨ ਸਿੰਘ, ਅਮਰਿੰਦਰ ਸਿੰਘ, ਅਮਨਦੀਪ ਸਿੰਘ, ਪਰਮਜੀਤ ਕੌਰ ਅਤੇ ਮਹਿੰਦਰ ਕੌਰ ਨੂੰ ਸਭਾ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ¢ ਨਵ ਨਿਯੁਕਤ ਪ੍ਰਧਾਨ ਸੰਦੀਪ ਸਿੰਘ ਅਤੇ ਮੀਤ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਸਭਾ ਦੀ ਬਿਹਤਰੀ ਲਈ ਉਹ ਸਾਰੇ ਹੀ ਨਵ ਨਿਯੁਕਤ ਮੈਂਬਰਾਂ ਦੇ ਸਹਿਯੋਗ ਨਾਲ ਇਸ ਖੇਤੀਬਾੜੀ ਸਭਾ ਦਾ ਸਾਰਾ ਕੰਮਕਾਜ ਸੁਚੱਜੇ ਢੰਗ ਨਾਲ ਚਲਾਉਣ ਲਈ ਵਚਨਬੱਧ ਹਨ | ਇਸ ਮੌਕੇ ਬਲਤੇਜ ਸਿੰਘ ਨੀਟਾ ਪੰਚ, ਸੁਰਿੰਦਰ ਪਾਲ ਸਿੰਘ ਸ਼ਿੰਦਾ, ਰਾਜਾ ਸਿੰਘ, ਬਲਜੀਤ ਸਿੰਘ ਬੀਤਾ ਗਰੇਵਾਲ, ਅਮਨਦੀਪ ਸਿੰਘ ਕੋਟ ਆਗਾਂ, ਹਰਜਿੰਦਰ ਸਿੰਘ ਸੋਨੂੰ, ਗੁੱਡੂ ਸਿੰਘ, ਹਨੀ ਸਿੰਘ ਕਬੱਡੀ ਖਿਡਾਰੀ, ਪ੍ਰਭਜੋਤ ਸਿੰਘ ਬਿੱਲਾ, ਮਨਦੀਪ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ, ਮੈਡੀਕਲ ਤੇ ਅੱਖਾਂ ਦਾ ਚੈੱਕਅਪ ਕੈਂਪ ਅਗਲੀ ਖ਼ਬਰ ਜੀ. ਟੀ. ਰੋਡ 'ਤੇ ਜੀਪਾਂ ਦੀ ਟੱਕਰ, ਟਰੈਫ਼ਿਕ ਜਾਮ ਲੱਗਾ, ਪੁਲਿਸ ਨੇ ਤੇਜ਼ੀ ਨਾਲ ਕੀਤੀ ਕਾਰਵਾਈ, ਡਰਾਈਵਰ ਦੀ ਜਾਨ ਬਚਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।