31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਸੈਸ਼ਨ ਪ੍ਰੋਗਰਾਮ

ਅਜੀਤ ਡੈਸਕ 01-06-2025
ਖੰਨਾ, 31 ਮਈ (ਮਨਜੀਤ ਸਿੰਘ ਧੀਮਾਨ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਦੀ ਐਨ. ਐਸ. ਐਸ. ਯੂਨਿਟ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ 2025 ਦੇ ਮੌਕੇ ਤੇ ਸੈਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਅਤੇ ਸਮਾਜ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਨਸ਼ਾ ਮੁਕਤ ਸਮਾਜ ਵੱਲ ਪ੍ਰੇਰਿਤ ਕਰਨਾ ਸੀ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਤੰਬਾਕੂ ਦਾ ਸੇਵਨ ਕੈਂਸਰ ਵਰਗੀ ਭਿਆਨਕ ਬਿਮਾਰੀ ਦਾ ਕਾਰਨ ਬਣਦਾ ਹੈ | ਇਸ ਤੋਂ ਬਚਾਅ ਲਈ ਜਾਗਰੂਕਤਾ ਸਭ ਤੋਂ ਵੱਡੀ ਸੁਰੱਖਿਆ ਹੈ, ਅਜਿਹੇ ਉਪਰਾਲੇ ਸਮਾਜ ਵਿੱਚ ਸਕਾਰਾਤਮਿਕ ਬਦਲਾਅ ਵੱਲ ਇਕ ਮਹੱਤਵਪੂਰਨ ਕਦਮ ਹੈ | ਸੰਸਥਾ ਦੇ ਪ੍ਰਧਾਨ ਵਿਜੇ ਡਾਇਮੰਡ, ਜਤਿੰਦਰ ਦੇਵਗਨ (ਉਪ ਪ੍ਰਧਾਨ), ਰਾਜੇਸ਼ ਡਾਲੀ (ਜਨਰਲ ਸਕੱਤਰ), ਸੰਜੀਵ ਧਮੀਜਾ(ਇੰਟਰਨਲ ਆਡੀਟਰ ਐਂਡ ਟਰੇਜਰਰ), ਰਮਰਿਸ਼ ਵਿਜ (ਸਕੱਤਰ) ਅਤੇ ਹੋਰ ਮੈਂਬਰਾਂ ਨੇ ਇਸ ਕਾਰਜ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਧਰਤੀ ਹੇਠਲੇ ਡਿਗਦੇ ਪਾਣੀ ਦਾ ਪੱਧਰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ- ਸੰਦੀਪ ਸਿੰਘ ਏ. ਡੀ. ਓ. ਅਗਲੀ ਖ਼ਬਰ ਡਾ. ਰਣਜੀਤ ਨੇ ਜ਼ੀਰੋ ਤਕਨੀਕ ਨਾਲ 110 ਕਿੱਲੋ ਵਜ਼ਨੀ ਮਹਿਲਾ ਦੇ ਦੋਵੇਂ ਗੋਡਿਆਂ ਦੀ ਕੀਤੀ ਸਫਲ ਸਰਜਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।