31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਧਰਤੀ ਹੇਠਲੇ ਡਿਗਦੇ ਪਾਣੀ ਦਾ ਪੱਧਰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ- ਸੰਦੀਪ ਸਿੰਘ ਏ. ਡੀ. ਓ.

ਅਜੀਤ ਡੈਸਕ 01-06-2025
ਖੰਨਾ, 31 ਮਈ (ਹਰਜਿੰਦਰ ਸਿੰਘ ਲਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਗੌਰਵ ਧੀਰ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ | ਇਹ ਝੋਨੇ ਦੀ ਸਿੱਧੀ ਬਿਜਾਈ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਪਿੰਡ ਸਲੋਦੀ ਬਲਾਕ ਸਮਰਾਲਾ ਦੇ ਖੇਤ ਵਿਚ ਕਰਵਾਈ ਗਈ | ਇਸ ਮੌਕੇ ਖੇਤੀਬਾੜੀ ਵਿਭਾਗ ਵਲੋ ਸਨਦੀਪ ਸਿੰਘ ਏ. ਡੀ. ਓ. ਹਾਜ਼ਰ ਸਨ | ਉਨ੍ਹਾਂ ਨੇ ਕਿਸਾਨ ਹਰਪ੍ਰੀਤ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਹਰਪ੍ਰੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ | ਇਸ ਮੌਕੇ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਉਨ੍ਹਾਂ ਨੂੰ ਕਾਫੀ ਲਾਭ ਹੋਇਆ ਹੈ ਤੇ ਉਨ੍ਹਾਂ ਨੇ ਹੋਰ ਵੀ ਇਲਾਕੇ ਦੇ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਕਰਨ ਦੀ ਅਪੀਲ ਕੀਤੀ | ਇਸ ਮੌਕੇ ਭੁਪਿੰਦਰ ਸਿੰਘ, ਪ੍ਰਲਾਧ ਸਿੰਘ, ਤੇਜਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਤੀਰ-ਅੰਦਾਜ਼ੀ ਦਾ ਸਿਖਲਾਈ ਕੈਂਪ ਅਗਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਸੈਸ਼ਨ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।