19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਟਰੈਫ਼ਿਕ ਨਿਯਮ ਤੋੜਨ ਵਾਲਿਆਂ ਲਈ ਦੀ ਹੁਣ ਖੈਰ ਨਹੀਂ <br/>

ਅਜੀਤ ਡੈਸਕ 03-09-2025
ਮਾਛੀਵਾੜਾ ਸਾਹਿਬ, 2 ਸਤੰਬਰ (ਮਨੋਜ ਕੁਮਾਰ)- ਹੁਣ ਮਾਛੀਵਾੜਾ ਸ਼ਹਿਰ 'ਚ ਟਰੈਫ਼ਿਕ ਨਿਯਮ ਤੋੜਨ ਵਾਲਿਆਂ ਦੀ ਖੈਰ ਨਹੀਂ, ਸ਼ਹਿਰ ਦੇ ਵੱਖ-ਵੱਖ ਪੁਆਇੰਟਾਂ 'ਤੇ ਲਗਾਏ ਜਾਣ ਵਾਲੇ ਸੀ. ਸੀ. ਟੀ. ਵੀ ਕੈਮਰਿਆਂ ਦੀ ਨਜ਼ਰ ਵਿਚ ਨਾ ਸਿਰਫ਼ ਇਹਨਾਂ ਰਾਹਗੀਰਾਂ ਦੀ ਹਰ ਹਰਕਤ ਕੈਦ ਹੋਵੇਗੀ, ਬਲਕਿ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਨੱਥ ਪਾਉਣ ਵਿਚ ਸਫਲਤਾ ਮਿਲੇਗੀ | ਅਸਲ 'ਚ ਸਥਾਨਕ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਰੌਣਕ ਭਰੀ ਥਾਵਾਂ 'ਤੇ ਕਰੀਬ 32 ਸੀ. ਸੀ. ਟੀ. ਵੀ ਕੈਮਰੇ ਲਗਾਏ ਜਾ ਰਹੇ ਹਨ, ਜਿਨ੍ਹਾਂ ਦੀ ਗਿਣਤੀ 10 ਦੇ ਕਰੀਬ ਹੋਵੇਗੀ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਇਸ ਲਈ ਬਾਕਾਇਦਾ ਕੰਟਰੋਲ ਰੂਮ ਵੀ ਤਿਆਰ ਕਰ ਲਿਆ ਗਿਆ ਹੈ | ਇਹਨਾਂ ਕੈਮਰਿਆਂ ਦੀ ਨਜ਼ਰ ਨਾ ਸਿਰਫ਼ ਟਰੈਫ਼ਿਕ ਨਿਯਮ ਤੋੜਨ ਵਾਲਿਆਂ ਤੇ ਹੋਵੇਗੀ, ਬਲਕਿ ਸ਼ਰਾਰਤੀ ਅਨਸਰਾਂ 'ਤੇ ਵੀ ਨਜ਼ਰ ਰਹੇਗੀ | ਟਰੈਫ਼ਿਕ ਨਿਯਮ ਤੋੜਨ ਵਾਲਿਆਂ ਨੂੰ ਹੁਣ ਈ ਚਲਾਨ ਦਾ ਸਾਹਮਣਾ ਕਰਨਾ ਪਵੇਗਾ |

ਪਿਛਲੀ ਖ਼ਬਰ ਪ੍ਰਾਇਮਰੀ ਸਕੂਲਾਂ 'ਚ ਪੜ੍ਹਾ ਰਹੇ ਬੀ. ਐੱਡ ਅਧਿਆਪਕ ਕਰਨਗੇ ਹੁਣ ਸਰਟੀਫਿਕੇਟ ਕੋਰਸ ਅਗਲੀ ਖ਼ਬਰ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਸੁਰੱਖਿਅਤ-ਐਸ. ਐਸ. ਪੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।