10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜਗਜੀਤ ਸਿੰਘ ਡੱਲੇਵਾਲ ਵਲੋਂ ਹੜ੍ਹ ਪੀੜਤਾਂ ਦੀ ਸੰਭਵ ਸਹਾਇਤਾ ਕਰਨ ਦੀ ਅਪੀਲ

ਅਜੀਤ ਡੈਸਕ 25-09-2025
ਮਾਛੀਵਾੜਾ ਸਾਹਿਬ, 24 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਅਤੇ ਐੱਸ. ਕੇ. ਐੱਮ. ਗੈਰ ਰਾਜਨੀਤਕ ਭਾਰਤ ਦੇ ਕੋਆਰਡੀਨੇਟਰ ਜਗਜੀਤ ਸਿੰਘ ਡੱਲੇਵਾਲ ਨੇ ਹਰੇਕ ਵਰਗ ਦੇ ਭਾਈਚਾਰੇ ਨੂੰ ਹੜ੍ਹ ਦੀ ਮਾਰ ਹੇਠ ਆਏ ਕਿਸਾਨਾਂ ਦੀ ਸੰਭਵ ਸਹਾਇਤਾ ਕਰਨ ਦੀ ਅਪੀਲ ਕੀਤੀ¢ ਉਨ੍ਹਾਂ ਕਿਹਾ ਕਿ ਹਰੇਕ ਪਰਿਵਾਰ ਫ਼ਸਲ ਦੀ ਬਿਜਾਈ ਲਈ ਹੜ੍ਹ ਪੀੜਤ ਕਿਸਾਨਾਂ ਦਾ ਇਕ ਏਕੜ ਗੋਦ ਲੈਣ, ਜਿਸ ਲਈ ਬੀਜ, ਖਾਦ ਅਤੇ ਡੀਜ਼ਲ ਦੇਣ ਲਈ ਅਪੀਲ ਕੀਤੀ ¢ ਬਲਾਕ ਸਰਪ੍ਰਸਤ ਕੁਲਦੀਪ ਸਿੰਘ ਸੇਖੋਂ ਅਤੇ ਪ੍ਰੈੱਸ ਸਕੱਤਰ ਰਵਿੰਦਰ ਨਾਗਰਾ, ਬਲਾਕ ਪ੍ਰਧਾਨ ਅਵਤਾਰ ਰਾਣਵਾਂ, ਜਸਮੇਰ ਢਿੱਲੋਂ, ਬਲਵੀਰ ਗਰਚਾ, ਨਾਹਰ ਸਿੰਘ ਅਸਲਾਣਾ, ਬਲਵਿੰਦਰ ਪੂਨੀਆ, ਜੋਣਾ ਗਿੱਲ ਅਤੇ ਹੋਰ ਕਿਸਾਨਾਂ ਨੇ ਸਾਰੇ ਭਾਈਚਾਰੇ ਦੇ ਲੋਕਾਂ ਨੂੰ ਆਏ ਇਸ ਸੰਕਟ 'ਚ ਬੇਵੱਸ ਹੋਏ ਲੋਕਾਂ ਦੀ ਬਾਂਹ ਫੜਨ ਲਈ ਕਿਹਾ¢ ਉਕਤ ਆਗੂਆਂ ਨੇ ਸਰਕਾਰ ਤੋਂ ਵੀ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਅਤੇ ਬਾਕੀ ਜ਼ਿਲਿ੍ਹਆਂ 'ਚ ਵੀ ਬਰਸਾਤ ਨਾਲ ਨੁਕਸਾਨੇ ਹੋਏ ਝੋਨੇ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਸਰਕਾਰ ਮੁਆਵਜ਼ਾ ਜਲਦੀ ਦੇਵੇ ਤਾਂ ਜੋ ਕਿਸਾਨ ਆਪਣੀ ਕਣਕ ਦੀ ਫ਼ਸਲ ਸਮੇਂ 'ਤੇ ਬੀਜ ਸਕਣ¢
ਪਿਛਲੀ ਖ਼ਬਰ ਅਵਤਾਰ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ ਦੇ ਕੁਹਾੜਾ ਸਰਕਲ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ-ਜੁਗਰਾਜ ਮੰਡ/ਅਜੈਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।