ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਪੰਜ ਪੀਰ ਰੋਡ 'ਤੇ ਇਕ ਨÏਜਵਾਨ ਦੀ ਸ਼ੱਕੀ ਹਾਲਾਤ ਵਿਚ ਮÏਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਮਿੱਤ ਕੁਮਾਰ ਵਜੋਂ ਕੀਤੀ ਗਈ ਹੈ ¢ ਉਹ ਇਕ ਫ਼ੈਕਟਰੀ ਵਿਚ ਕੰਮ ਕਰਦਾ ਸੀ | ਉਸ ਦੀ ਲਾਸ਼ ਕੁੱਝ ਲੋਕਾਂ ਨੇ ਜਦੋਂ ਸੜਕ 'ਤੇ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਪੁਲਿਸ ਵਲੋਂ ਦਸਤਾਵੇਜ਼ਾਂ ਦੇ ਆਧਾਰ 'ਤੇ ਉਸਦੀ ਸ਼ਨਾਖ਼ਤ ਕੀਤੀ ਗਈ ਹੈ ਤੇ ਪਰਿਵਾਰਿਕ ਮੈਂਬਰਾਂ ਨੂੰ ਇਸ ਬਾਰੇ ਇਤਲਾਹ ਦਿੱਤੀ ਗਈ ਹੈ |