09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਬੰਦੀ ਛੋੜ ਦਿਵਸ ਮਨਾਇਆ

ਅਜੀਤ ਡੈਸਕ 22-10-2025
ਬੀਜਾ, 21 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾਪੂਰਵਕ ਨਾਲ ਮਨਾਇਆ ਗਿਆ | ਸੰਗਤਾਂ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕਰ ਰਹੀਆਂ ਸਨ | ਸਵੇਰ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਜਥਾ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਬਾਅਦ 'ਚ ਇੰਟਰਨੈਸ਼ਨਲ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਨੇ ਕਥਾ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕਰਦਿਆਂ ਗੁਰਬਾਣੀ ਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਦੇ ਕੇ ਖੰਡੇ ਬਾਟੇ ਦੀ ਪਾਹੁਲ ਛਕਣ ਲਈ ਪ੍ਰੇਰਿਤ ਕੀਤਾ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਧਾਰਮਿਕ ਸਮਾਗਮ ਦੌਰਾਨ ਰਾਗੀ, ਢਾਡੀ ਜਥਿਆਂ ਨੇ ਸਿੱਖ ਇਤਿਹਾਸ ਦੇ ਫ਼ਲਸਫੇ ਸਬੰਧੀ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੈਨੇਜਰ ਜੋਗਾ ਸਿੰਘ ਨੇ ਬੜੀ ਹੀ ਵਿਉਂਤਬੰਦੀ ਨਾਲ ਕਰਮਚਾਰੀਆਂ ਤੇ ਸੇਵਾਦਾਰਾਂ ਦੇ ਭਰਪੂਰ ਸਹਿਯੋਗ ਨਾਲ ਸੰਗਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਸਨ | ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਸਿੱਖ ਧਰਮ ਵਿੱਚ ਦੀਵਾਲੀ ਦਾ ਤਿਉਹਾਰ ਬੰਦੀ ਛੋੜ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਇਸ ਤਰ੍ਹਾਂ ਹੀ ਬੀਜਾ ਇਲਾਕੇ ਦੇ ਪਿੰਡ ਕਸਬਾ ਬੀਜਾ, ਬਗ਼ਲੀ ਕਲਾਂ, ਲੋਪੋਂ, ਕੋਟ, ਘੁੰਗਰਾਲੀ ਰਾਜਪੂਤਾਂ, ਕਿਸ਼ਨਗੜ੍ਹ, ਦਹੇੜੂ, ਜਸਪਾਲੋਂ, ਚੱਕ ਆਦਿ ਗੁਰੂ ਘਰਾਂ ਵਿਚ ਵੀ ਬੰਦੀ ਛੋੜ ਦਿਵਸ ਮਨਾਇਆ ਗਿਆ |
ਪਿਛਲੀ ਖ਼ਬਰ ਗੁ. ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਬੰਦੀ ਛੋੜ ਦਿਵਸ 'ਤੇ ਸਮਾਗਮ ਅਗਲੀ ਖ਼ਬਰ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।